੬੮੭
ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥ ੧ ॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥ ੨ ॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤੁ ਨਾਮੁ ਮੇਰੈ ਰਿਦੈ ਸਿੰਚਾ ॥ ੩ ॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥ ੪ ॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥ ੫ ॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥ ੬ ॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥ ੭ ॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥ ੮ ॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥ ੧ ॥ ਰਹਾਉ ਦੂਜਾ ॥ ੧ ॥ ੩ ॥

ਧਨਾਸਰੀ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥
ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥ ੧ ॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥