੬੮੮
ਵੀਚਾਰਿ ਮਾਰੈ ਤਰੈ ਤਾਰੈ ਉਕਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥ ੨ ॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨੁ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥ ੩ ॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥ ੪ ॥ ੧ ॥ ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥ ੧ ॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥ ੨ ॥ ਤੂ ਸਚਾ ਸਿਰਜਣਹਾਰੁ ਅਲਖ ਸਿੰਰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥ ੩ ॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥