੬੮੯
ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥ ੪ ॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥ ੫ ॥ ੨ ॥ ਧਨਾਸਰੀ ਛੰਤ ਮਹਲਾ ੧ ॥ ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥ ਮਸਤਕਿ ਮਿਖਿਅੜਾ ਲੇਖੁ ਪੁਰਬਿ ਕਮਾਇਆ ਜੀਉ ॥ ਲੇਖੁ ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥ ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ ਬਹਿ ਰੋਸੀ ॥ ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥ ਨਾਨਕ ਨਾਮ ਬਿਨਾ ਦੋਹਾਗਣਿ ਛੂਟੀ ਝੂਠਿ ਵਿਛੁੰਨਿਆ ॥ ੧ ॥ ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੋ ॥ ਸਾਚਾ ਨਾਮੁ ਧਿਆਇ ਪਾਵਹਿ ਸੁਖਿ ਮਹਲੋ ॥ ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥ ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ ਨਾਲਿ ਪਿਆਰੇ ॥ ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕ ਸਬਾਏ ॥ ਨਾਨਕ ਸਰਸੀ ਤਾ ਪਿਰੁ ਪਾਏ ਰਾਤੀ ਸਾਚੈ ਨਾਏ ॥ ੨ ॥ ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥ ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ ਵੀਚਾਰੀ ਜੀਉ ॥ ਗੁਰ ਸਬਦਿ ਵੀਚਾਰੀ ਨਾਹ ਪਿਆਰੀ ਨਿਵਿ ਨਿਵਿ ਭਗਤਿ ਕਰੇਈ ॥ ਮਾਇਆ ਮੋਹੁ ਜਲਾਏ ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥ ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥ ਨਾਨਕ ਸਾਚਿ ਵਸੀ ਸੋਹਾਗਣਿ ਪਿਰ ਸਿਉ ਪ੍ਰੀਤਿ ਪਿਆਰੀ ॥ ੩ ॥ ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥ ਝੂਠੇ ਵੈਣ ਚਵੇ ਕਾਮਿ ਨ ਆਵਏ ਜੀਉ ॥ ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥ ਅਵਗੁਣਿਆਰੀ ਕੰਤਿ ਵਿਸਾਰੀ ਛੂਟੀ ਵਿਧਣ ਰੈਣੀ ॥ ਗੁਰ ਸਬਦੁ ਨ ਮਾਨੈ ਫਾਹੀ ਫਾਥੀ ਸਾਧਨ ਮਹਲੁ ਨ ਪਾਏ ॥ ਨਾਨਕ ਆਪੇ ਆਪੁ ਪਛਾਣੈ ਗੁਰਮੁਖਿ ਸਹਜਿ ਸਮਾਏ ॥ ੪ ॥ ਧਨ ਸੋਹਾਗਣਿ ਨਾਰਿ ਜਿਨਿ ਪਿਰੁ ਜਾਣਿਆ ਜੀਉ ॥ ਨਾਮ ਬਿਨਾ ਕੂੜਿਆਰਿ ਕੂੜੁ ਕਮਾਣਿਆ ਜੀਉ ॥ ਹਰਿ ਭਗਤ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥ ਪਿਰੁ ਰਲੀਆਲਾ ਜੋਬਨਿ ਬਾਲਾ ਤਿਸੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥