੬੯੦
ਰਾਵੇ ਰੰਗਿ ਰਾਤੀ ॥ ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥ ਨਾਨਕ ਸਾਚੁ ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ ॥ ੫ ॥ ੩ ॥

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ੧ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮਾੑਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੈ ਸਤਿਗੁਰੈ ॥ ੨ ॥ ਸਤ ਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਬਡਭਾਗਿ ਤਾ ਹਰਿ ਰਸੁ ਆਵਏ ਜੀਉ ॥ ੩ ॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਪੁਤਰ ਕਲਤ੍ਰ ਮਾਇਆ ਧੋਹਿਆ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥ ੪ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥ ੫ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥