੬੯੧
ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਮਾਹੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥ ੧ ॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥ ੨ ॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦ ਕ੍ਰਿਪਾਲ ਸੁਆਮੀ ਨੀਚ ਥਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥ ੩ ॥ ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦਾ ਸਦਾ ਸਿੰਮ੍ਰਤਬੵ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥ ੪ ॥ ੧ ॥

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪਰਸਾਦਿ ॥
ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥ ੧ ॥ ਸੰਤ ਸੰਗਤਿ ਰਾਮੁ ਰਿਦੈ ਬਸਾਈ ॥ ੧ ॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥ ੨ ॥ ਚਾਰਿ ਬੇਦ ਅਰੁ ਸਿੰਮ੍ਰਿਤ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥ ੩ ॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਈ ॥ ੪ ॥ ੧ ॥ ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥