੬੯੨
ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥ ੧ ॥ ਸੋ ਦਿਨੁ ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥ ੧ ॥ ਰਹਾਉ ॥ ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥ ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥ ੨ ॥ ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥ ੩ ॥ ੨ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥ ੧ ॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥ ੧ ॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥ ੨ ॥ ੩ ॥ ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥ ਓਛੇ ਤਪ ਕਰਿ ਬਾਹੁਰਿ ਐਬੋ ॥ ੧ ॥ ਕਿਆ ਮਾਂਗਉ ਕਿਛੁ ਥਿਰੁ ਨਾਹੀ ॥ ਰਾਮ ਨਾਮ ਰਖੁ ਮਨ ਮਾਹੀ ॥ ੧ ॥ ਰਹਾਉ ॥ ਸੋਭਾ ਰਾਜ ਬਿਭੈ ਬਡਿਆਈ ॥ ਅੰਤਿ ਨ ਕਾਹੂ ਸੰਗ ਸਹਾਈ ॥ ੨ ॥ ਪੁਤ੍ਰ ਕਲਤ੍ਰ ਲਛਮੀ ਮਾਇਆ ॥ ਇਨ ਤੇ ਕਹੁ ਕਵਨੈ ਸੁਖੁ ਪਾਇਆ ॥ ੩ ॥ ਕਹਤ ਕਬੀਰ ਅਵਰ ਨਹੀ ਕਾਮਾ ॥ ਹਮਰੈ ਮਨ ਧਨ ਰਾਮ ਕੋ ਨਾਮਾ ॥ ੪ ॥ ੪ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥ ੧ ॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥ ੧ ॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥ ੨ ॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥ ੩ ॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥ ੪ ॥ ੫ ॥

ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥ ੧ ॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥ ੧ ॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥