੬੯੩
ਖਾਈ ॥ ੨ ॥ ਸਰਬ ਸੋੁਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥ ੩ ॥ ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰਿ ਨਾਮਦੇਉ ਹਰਿ ਗੁਨ ਗਾਏ ॥ ੪ ॥ ੧ ॥ ਦਸ ਬੈਰਾਗਨਿ ਮੋਹਿ ਬਸਿ ਕੀਨੀੑ ਪੰਚਹੁ ਕਾ ਮਿਟ ਨਾਵਉ ॥ ਸਤਰਿ ਦੋਇ ਭਰੇ ਅੰਮ੍ਰਿਤ ਸਰਿ ਬਿਖੁ ਕਉ ਮਾਰਿ ਕਢਾਵਉ ॥ ੧ ॥ ਪਾਛੈ ਬਹੁਰਿ ਨ ਆਵਨੁ ਪਾਵਉ ॥ ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥ ੧ ॥ ਰਹਾਉ ॥ ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ ਮਿੰਨਤਿ ਲਗਿ ਪਾਵਉ ॥ ਸੰਤਨ ਕੇ ਹਮ ਉਲਟੇ ਸੇਵਕ ਭਗਤਨ ਤੇ ਡਰਪਾਵਉ ॥ ੨ ॥ ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥ ੩ ॥ ਇਤੁ ਕਰਿ ਭਗਤਿ ਕਰਹਿ ਜੋ ਜਨ ਤਿਨ ਭਉ ਸਗਲ ਚੁਕਾਈਐ ॥ ਕਹਤ ਨਾਮਦੇਉ ਬਾਹਰਿ ਕਿਆ ਭਰਮਹੁ ਇਹ ਸੰਜਮ ਹਰਿ ਪਾਈਐ ॥ ੪ ॥ ੨ ॥ ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥ ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥ ੧ ॥ ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥ ੧ ॥ ਰਹਾਉ ॥ ਜਿਉ ਧਰਣੀ ਕਉ ਇੰਦ੍ਰੁ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥ ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥ ੨ ॥ ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥ ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥ ੩ ॥ ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥ ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥ ੪ ॥ ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥ ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥ ੫ ॥ ੩ ॥ ਪਹਿਲ ਪੁਰੀਐ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥ ੧ ॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥ ੧ ॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥ ੨ ॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਕੀ ॥ ਨਾਮਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥