੬੯੪
ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥ ੩ ॥ ੪ ॥ ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥ ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥ ੧ ॥ ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥ ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥ ੧ ॥ ਰਹਾਉ ॥ ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥ ਚਰਨ ਸਰਨ ਨਾਮਾ ਬਲਿ ਤਿਹਾਰੀ ॥ ੨ ॥ ੫ ॥

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥ ੧ ॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮਾੑਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥ ੨ ॥ ੧ ॥ ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥ ੧ ॥ ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥ ਮੈ ਤਉ ਮੋਲਿ ਮਹਗੀ ਕਈ ਜੀਅ ਸਟੈ ॥ ੧ ॥ ਰਹਾਉ ॥ ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥ ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥ ੨ ॥ ੨ ॥ ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥ ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥ ੧ ॥ ਰਹਾਉ ॥ ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥ ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥ ੧ ॥ ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥ ੨ ॥ ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥ ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥ ੩ ॥ ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥ ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿਨਾਮੁ ਹੈ ਹਰਿ ਭੋਗ ਤੁਹਾਰੇ ॥ ੪ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥