੬੯੫
ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ ੴ ਸਤਿਗੁਰ ਪ੍ਰਸਾਦਿ ॥
ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥ ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥ ੧ ॥ ਰਹਾਉ ॥ ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ ॥ ਕੁਲ ਜਨ ਮਧੇ ਮਿਲੵਿੋ ਸਾਰਗ ਪਾਨ ਰੇ ॥ ਕਰਮ ਕਰਿ ਕਲੰਕੁ ਮਫੀਟਸਿ ਰੀ ॥ ੧ ॥ ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥ ਕਰਮ ਕਰਿ ਅਰੁਣ ਪਿੰਗੁਲਾ ਰੀ ॥ ੨ ॥ ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ ॥ ਕਰਮ ਕਰਿ ਕਪਾਲੁ ਮਫੀਟਸਿ ਰੀ ॥ ੩ ॥ ਅੰਮ੍ਰਿਤ ਸਸੀਅ ਧੇਨ ਲਛਿਮੀ ਕਲਪਤਰ ਸਿਖਰਿ ਸੁਨਾਗਰ ਨਦੀ ਚੇ ਨਾਥੰ ॥ ਕਰਮ ਕਰਿ ਖਾਰੁ ਮਫੀਟਸਿ ਰੀ ॥ ੪ ॥ ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ ਸਲਿ ਬਿਸਲਿ ਆਣਿ ਤੋਖੀਲੇ ਹਰੀ ॥ ਕਰਮ ਕਰਿ ਕਛਉਟੀ ਮਫੀਟਸਿ ਰੀ ॥ ੫ ॥ ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥ ਬਦਤਿ ਤ੍ਰਿਲੋਚਨ ਰਾਮ ਜੀ ॥ ੬ ॥ ੧ ॥ ਸ੍ਰੀ ਸੈਣੁ ॥ ਧੂਪ ਦੀਪ ਘ੍ਰਿਤ ਸਾਜਿ ਆਰਤੀ ॥ ਵਾਰਨੇ ਜਾਉ ਕਮਲਾਪਤੀ ॥ ੧ ॥ ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥ ੧ ॥ ਰਹਾਉ ॥ ਊਤਮੁ ਦੀਅਰਾ ਨਿਰਮਲ ਬਾਤੀ ॥ ਤੁਹੀਂ. ਨਿਰੰਜਨੁ ਕਮਲਾ ਪਾਤੀ ॥ ੨ ॥ ਰਾਮਾ ਭਗਤਿ ਰਾਮਾਨੰਦੁ ਜਾਨੈ ॥ ਪੂਰਨ ਪਰਮਾਨੰਦੁ ਬਖਾਨੈ ॥ ੩ ॥ ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥ ਸੈਨੁ ਭਣੈ ਭਜੁ ਪਰਮਾਨੰਦੇ ॥ ੪ ॥ ੨ ॥ ਪੀਪਾ ॥ ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥ ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥ ੧ ॥ ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥ ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥ ੧ ॥ ਰਹਾਉ ॥ ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥ ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥ ੨ ॥ ੩ ॥ ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥ ੧ ॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨੀੑਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥ ੧ ॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥ ੨ ॥ ੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥