੬੯੬
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥ ੧ ॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੁਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥ ੨ ॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥ ੩ ॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥ ੪ ॥ ੧ ॥ ਜੈਤਸਰੀ ਮਹਲਾ ੪ ॥ ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥ ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥ ੧ ॥ ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥ ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥ ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥ ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥ ੨ ॥ ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥ ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥ ੩ ॥ ਜਿਹਵਾ ਕਿਆ ਗੁਣ ਆਖਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥