੬੯੭
ਵਖਾਣਹ ਤੁਮ ਵਡ ਅਗਮ ਵਡ ਪੁਰਖਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥ ੪ ॥ ੨ ॥ ਜੈਤਸਰੀ ਮਃ ੪ ॥ ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥ ੧ ॥ ਮੇਰਾ ਮਨੁ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥ ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥ ੨ ॥ ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠਾ ਲਗਾਨਾ ॥ ੩ ॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥ ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕ ਤਿਸੁ ਕੁਰਬਾਨਾ ॥ ੪ ॥ ੩ ॥ ਜੈਤਸਰੀ ਮਹਲਾ ੪ ॥ ਸਤਿਗੁਰੁ ਸਾਜਨੁ ਪੁਰਖੁ ਵਡ ਪਾਇਆ ਹਰਿ ਰਸਕਿ ਰਸਕਿ ਫਲ ਲਾਗਿਬਾ ॥ ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ ਗੁਰ ਬਚਨੀ ਬਿਸੁ ਹਰਿ ਕਾਢਿਬਾ ॥ ੧ ॥ ਮੇਰਾ ਮਨੁ ਰਾਮ ਨਾਮ ਰਸਿ ਲਾਗਿਬਾ ॥ ਹਰਿ ਕੀਏ ਪਤਿਤ ਪਵਿਤ੍ਰ ਮਿਲਿ ਸਾਧ ਗੁਰ ਹਰਿ ਨਾਮੈ ਹਰਿ ਰਸੁ ਚਾਖਿਬਾ ॥ ਰਹਾਉ ॥ ਧਨੁ ਧਨੁ ਵਡਭਾਗ ਮਿਲਿਓ ਗੁਰੁ ਸਾਧੂ ਮਿਲਿ ਸਾਧੂ ਲਿਵ ਉਨਮਨਿ ਲਾਗਿਬਾ ॥ ਤ੍ਰਿਸਨਾ ਅਗਨਿ ਬੁਝੀ ਸਾਂਤਿ ਪਾਈ ਹਰਿ ਨਿਰਮਲ ਨਿਰਮਲ ਗੁਨ ਗਾਇਬਾ ॥ ੨ ॥ ਤਿਨ ਕੇ ਭਾਗ ਖੀਨ ਧੁਰਿ ਪਾਏ ਜਿਨ ਸਤਿਗੁਰ ਦਰਸੁ ਨ ਪਾਇਬਾ ॥ ਤੇ ਦੂਜੈ ਭਾਇ ਪਵਹਿ ਗ੍ਰਭ ਜੋਨੀ ਸਭੁ ਬਿਰਥਾ ਜਨਮੁ ਤਿਨ ਜਾਇਬਾ ॥ ੩ ॥ ਹਰਿ ਦੇਹੁ ਬਿਮਲ ਮਤਿ ਗੁਰ ਸਾਧ ਪਗ ਸੇਵਹ ਹਮ ਮੀਠ ਲਗਾਇਬਾ ॥ ਜਨੁ ਨਾਨਕ ਰੇਣ ਸਾਧ ਪਗ ਮਾਗੈ ਹਰਿ ਹੋਇ ਦਇਆਲੁ ਦਿਵਾਇਬਾ ॥ ੪ ॥ ੪ ॥ ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥ ੧ ॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥ ੨ ॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥