੬੯੮
ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥ ੩ ॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥ ੪ ॥ ੫ ॥ ਜੈਤਸਰੀ ਮਹਲਾ ੪ ॥ ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥ ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥ ੧ ॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥ ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥ ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥ ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥ ੨ ॥ ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥ ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥ ੩ ॥ ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥ ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ ॥ ੪ ॥ ੬ ॥

ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥ ੧ ॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥ ੨ ॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥ ੩ ॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥ ੪ ॥ ੧ ॥ ੭ ॥ ਜੈਤਸਰੀ ਮਃ ੪ ॥ ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥ ਗੁਰਮੁਖਿ ਨਾਮੁ ਸਦਾ ਲੈ ਲਾਹਾ ॥ ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓੁਮਾਹਾ ਰਾਮ ॥ ੧ ॥ ਹਰਿ ਹਰਿ ਨਾਮੁ ਦਇਆਲੁ ਧਿਆਹਾ ॥ ਹਰਿ ਕੈ ਰੰਗਿ ਸਦਾ ਗੁਣ ਗਾਹਾ ॥ ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਸੰਗਿ ਓੁਮਾਹਾ ਰਾਮ ॥ ੨ ॥ ਆਓ ਸਖੀ ਹਰਿ ਮੇਲਿ ਮਿਲਾਹਾ ॥ ਸੁਣਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥