੬੯੯
ਹਰਿ ਕਥਾ ਨਾਮੁ ਲੈ ਲਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਓੁਮਾਹਾ ਰਾਮ ॥ ੩ ॥ ਕਰਿ ਕੀਰਤਿ ਜਸੁ ਅਗਮ ਅਥਾਹਾ ॥ ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥ ਮੋ ਕਉ ਧਾਰਿ ਕ੍ਰਿਪਾ ਮਿਲਿਐ ਗੁਰ ਦਾਤੇ ਹਰਿ ਨਾਨਕ ਭਗਤਿ ਓੁਮਾਹਾ ਰਾਮ ॥ ੪ ॥ ੨ ॥ ੮ ॥ ਜੈਤਸਰੀ ਮਃ ੪ ॥ ਰਸਿ ਰਸਿ ਰਾਮੁ ਰਸਾਲੁ ਸਲਾਹਾ ॥ ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥ ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓੁਮਾਹਾ ਰਾਮ ॥ ੧ ॥ ਹਰਿ ਹਰਿ ਗੁਣ ਗੋਵਿੰਦ ਜਪਾਹਾ ॥ ਮਨੁ ਤਨੁ ਜੀਤਿ ਸਬਦੁ ਲੈ ਲਾਹਾ ॥ ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਓਮਾਹਾ ਰਾਮ ॥ ੨ ॥ ਨਾਮੁ ਰਤਨੁ ਹਰਿ ਨਾਮੁ ਜਪਾਹਾ ॥ ਹਰਿ ਗੁਣ ਗਾਇ ਸਦਾ ਲੈ ਲਾਹਾ ॥ ਦੀਨ ਦਇਆਲ ਕ੍ਰਿਪਾ ਕਰਿ ਮਾਧੋ ਹਰਿ ਹਰਿ ਨਾਮ ਓੁਮਾਹਾ ਰਾਮ ॥ ੩ ॥ ਜਪ ਜਗਦੀਸੁ ਜਪਉ ਮਨ ਮਾਹਾ ॥ ਹਰਿ ਹਰਿ ਜਗੰਨਾਥੁ ਜਗਿ ਲਾਹਾ ॥ ਧਨੁ ਧਨੁ ਵਡੇ ਠਾਕੁਰ ਪ੍ਰਭ ਮੇਰੇ ਜਪਿ ਨਾਨਕ ਭਗਤਿ ਓਮਾਹਾ ਰਾਮ ॥ ੪ ॥ ੩ ॥ ੯ ॥ ਜੈਤਸਰੀ ਮਹਲਾ ੪ ॥ ਆਪੇ ਜੋਗੀ ਜੁਗਤਿ ਜੁਗਾਹਾ ॥ ਆਪੇ ਨਿਰਭਉ ਤਾੜੀ ਲਾਹਾ ॥ ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥ ੧ ॥ ਆਪੇ ਦੀਪ ਲੋਅ ਦੀਪਾਹਾ ॥ ਆਪੇ ਸਤਿਗੁਰੁ ਸਮੁੰਦੁ ਮਥਾਹਾ ॥ ਆਪੇ ਮਥਿ ਮਥਿ ਤਤੁ ਕਢਾਏ ਜਪਿ ਨਾਮੁ ਰਤਨੁ ਓੁਮਾਹਾ ਰਾਮ ॥ ੨ ॥ ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥ ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥ ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਓੁਮਾਹਾ ਰਾਮ ॥ ੩ ॥ ਆਪੇ ਵਡ ਦਾਣਾ ਵਡ ਸਾਹਾ ॥ ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥ ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਓੁਮਾਹਾ ਰਾਮ ॥ ੪ ॥ ੪ ॥ ੧੦ ॥ ਜੈਤਸਰੀ ਮਹਲਾ ੪ ॥ ਮਿਲਿ ਸਤਸੰਗਤਿ ਸੰਗਿ ਗੁਰਾਹਾ ॥ ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਓੁਮਾਹਾ ਰਾਮ ॥ ੧ ॥ ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥ ਕਰਿ ਕਿਰਪਾ ਸਤਿਗੁਰੂ ਮਿਲਾਹਾ ॥ ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਓੁਮਾਹਾ ਰਾਮ ॥ ੨ ॥ ਸਭਿ ਤੀਰਥ ਵਰਤ ਜਗ ਪੁੰਨ ਤੋੁਲਾਹਾ ॥ ਹਰਿ ਹਰਿ ਨਾਮ ਨ ਪੁਜਹਿ ਪੁਜਾਹਾ ॥ ਹਰਿ ਹਰਿ ਅਤੁਲੁ ਤੋਲੁ ਅਤਿ ਭਾਰੀ ਗੁਰਮਤਿ ਜਪਿ ਓੁਮਾਹਾ ਰਾਮ ॥ ੩ ॥ ਸਭਿ ਕਰਮ ਧਰਮ ਹਰਿ ਨਾਮੁ ਜਪਾਹਾ ॥ ਕਿਲਵਿਖ ਮੈਲੁ ਪਾਪ ਧੋਵਾਹਾ ॥ ਦੀਨ ਦਇਆਲ ਹੋਹੁ ਜਨ ਊਪਰਿ ਦੇਹੁ ਨਾਨਕ ਨਾਮੁ ਓਮਾਹਾ ਰਾਮ ॥ ੪ ॥ ੫ ॥ ੧੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥