੭੦੦
ਜੈਤਸਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥ ੧ ॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਬਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥ ੧ ॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥ ੨ ॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥ ੩ ॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥ ੪ ॥ ੧ ॥

ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਖਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥ ੧ ॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥ ੧ ॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥ ੨ ॥ ੧ ॥ ੨ ॥ ਜੈਤਸਰੀ ਮਃ ੫ ॥ ਧੀਰਉ ਸੁਨਿ ਧੀਰਉ ਪ੍ਰਭ ਕਉ ॥ ੧ ॥ ਰਹਾਉ ॥ ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ ਨੀਰਉ ਪੇਖਿ ਪ੍ਰਭ ਕਉ ਨੀਰਉ ॥ ੧ ॥ ਬੇਸੁਮਾਰ ਬੇਅੰਤੁ ਬਡ ਦਾਤਾ ਮਨਹਿ ਗਹੀਰਉ ਪੇਖਿ ਪ੍ਰਭ ਕਉ ॥ ੨ ॥ ਜੋ ਚਾਹਉ ਸੋਈ ਸੋਈ ਪਾਵਉ ਆਸਾ ਮਨਸਾ ਪੂਰਉ ਜਪਿ ਪ੍ਰਭ ਕਉ ॥ ੩ ॥ ਗੁਰ ਪ੍ਰਸਾਦਿ ਨਾਨਕ ਮਨਿ ਵਸਿਆ ਦੂਖਿ ਨ ਕਬਹੂ ਝੂਰਉ ਬੁਝਿ ਪ੍ਰਭ ਕਉ ॥ ੪ ॥ ੨ ॥ ੩ ॥ ਜੈਤਸਰੀ ਮਹਲਾ ੫ ॥ ਲੋੜੀਦੜਾ ਸਾਜਨੁ ਮੇਰਾ ॥ ਘਰਿ ਘਰਿ ਮੰਗਲ ਗਾਵਹੁ ਨੀਕੇ ਘਟਿ ਘਟਿ ਤਿਸਹਿ ਬਸੇਰਾ ॥ ੧ ॥ ਰਹਾਉ ॥ ਸੂਖਿ ਅਰਾਧਨੁ ਦੂਖਿ ਅਰਾਧਨੁ ਬਿਸਰੈ ਨ ਕਾਹੂ ਬੇਰਾ ॥ ਨਾਮੁ ਜਪਤ ਕੋਟਿ ਸੂਰ ਉਜਾਰਾ ਬਿਨਸੈ ਭਰਮੁ ਅੰਧੇਰਾ ॥ ੧ ॥ ਥਾਨਿ ਥਨੰਤਰਿ ਸਭਨੀ ਜਾਈ ਜੋ ਦੀਸੈ ਸੋ ਤੇਰਾ ॥ ਸੰਤ ਸੰਗਿ ਪਾਵੈ ਜੋ ਨਾਨਕ ਤਿਸੁ ਬਹੁਰਿ ਨ ਹੋਈ ਹੈ ਫੇਰਾ ॥ ੨ ॥ ੩ ॥ ੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥