੭੦੧
ਜੈਤਸਰੀ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਅਬ ਮੈ ਸੁਖੁ ਪਾਇਓ ਗੁਰ ਆਗੵਿ ॥ ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗੵਿ ॥ ੧ ॥ ਰਹਾਉ ॥ ਜਉ ਦੇਖਉ ਤਉ ਸਗਲ ਮੋਹਿ ਮੋਹੀਅਉ ਤਉ ਸਰਨਿ ਪਰਿਓ ਗੁਰ ਭਾਗਿ ॥ ਕਰਿ ਕਿਰਪਾ ਟਹਲ ਹਰਿ ਲਾਇਓ ਤਉ ਜਮਿ ਛੋਡੀ ਮੋਰੀ ਲਾਗਿ ॥ ੧ ॥ ਤਰਿਓ ਸਾਗਰੁ ਪਾਵਕ ਕੋ ਜਉ ਸੰਤ ਭੇਟੇ ਵਡਭਾਗਿ ॥ ਜਨ ਨਾਨਕ ਸਰਬ ਸੁਖ ਪਾਏ ਮੋਰੋ ਹਰਿ ਚਰਨੀ ਚਿਤੁ ਲਾਗਿ ॥ ੨ ॥ ੧ ॥ ੫ ॥ ਜੈਤਸਰੀ ਮਹਲਾ ੫ ॥ ਮਨ ਮਹਿ ਸਤਿਗੁਰ ਧਿਆਨੁ ਧਰਾ ॥ ਦ੍ਰਿੜਿੑਓ ਗਿਆਨੁ ਮੰਤ੍ਰੁ ਹਰਿ ਨਾਮਾ ਪ੍ਰਭ ਜੀਉ ਮਇਆ ਕਰਾ ॥ ੧ ॥ ਰਹਾਉ ॥ ਕਾਲ ਜਾਲ ਅਰੁ ਮਹਾ ਜੰਜਾਲਾ ਛੁਟਕੇ ਜਮਹਿ ਡਰਾ ॥ ਆਇਓ ਦੁਖ ਹਰਣ ਸਰਣ ਕਰੁਣਾਪਤਿ ਗਹਿਓ ਚਰਣ ਆਸਰਾ ॥ ੧ ॥ ਨਾਵ ਰੂਪ ਭਇਓ ਸਾਧਸੰਗੁ ਭਵ ਨਿਧਿ ਪਾਰਿ ਪਰਾ ॥ ਅਪਿਓ ਪੀਓ ਗਤੁ ਥੀਓ ਭਰਮਾ ਕਹੁ ਨਾਨਕ ਅਜਰੁ ਜਰਾ ॥ ੨ ॥ ੨ ॥ ੬ ॥ ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਪਿ ਨ ਕਾਈ ॥ ੧ ॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥ ੧ ॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥ ੨ ॥ ੩ ॥ ੭ ॥ ਜੈਤਸਰੀ ਮਹਲਾ ੫ ॥ ਗੋਬਿੰਦ ਜੀਵਨ ਪ੍ਰਾਨ ਧਨ ਰੂਪ ॥ ਅਗਿਆਨ ਮੋਹ ਮਗਨ ਮਹਾ ਪ੍ਰਾਨੀ ਅੰਧਿਆਰੇ ਮਹਿ ਦੀਪ ॥ ੧ ॥ ਰਹਾਉ ॥ ਸਫਲ ਦਰਸਨੁ ਤੁਮਰਾ ਪ੍ਰਭ ਪ੍ਰੀਤਮ ਚਰਨ ਕਮਲ ਆਨੂਪ ॥ ਅਨਿਕ ਬਾਰ ਕਰਉ ਤਿਹ ਬੰਦਨ ਮਨਹਿ ਚਰ੍ਹਾਵਉ ਧੂਪ ॥ ੧ ॥ ਹਾਰਿ ਪਰਿਓ ਤੁਮੑਰੈ ਪ੍ਰਭ ਦੁਆਰੈ ਦ੍ਰਿੜੁੑ ਕਰਿ ਗਹੀ ਤੁਮਾੑਰੀ ਲੂਕ ॥ ਕਾਢਿ ਲੇਹੁ ਨਾਨਕ ਅਪੁਨੇ ਕਉ ਸੰਸਾਰ ਪਾਵਕ ਕੇ ਕੂਪ ॥ ੨ ॥ ੪ ॥ ੮ ॥ ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦਿਜਹਿ ਪ੍ਰਾਨ ਅਕੋਰਿ ॥ ੧ ॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥ ੧ ॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮੑਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥