੭੦੨
ਬੰਧਨ ਛੋਰਿ ॥ ੨ ॥ ੫ ॥ ੯ ॥ ਜੈਤਸਰੀ ਮਹਲਾ ੫ ॥ ਚਾਤ੍ਰਿਕ ਚਿਤਵਤ ਬਰਸਤ ਮੇਂਹ ॥ ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਂਹ ॥ ੧ ॥ ਰਹਾਉ ॥ ਅਨਿਕ ਸੂਖ ਚਕਵੀ ਨਹੀ ਚਾਹਤ ਅਨਦ ਪੂਰਨ ਪੇਖਿ ਦੇਂਹ ॥ ਆਨ ਉਪਾਵ ਨ ਜੀਵਤ ਮੀਨਾ ਬਿਨੁ ਜਲ ਮਰਨਾ ਤੇਂਹ ॥ ੧ ॥ ਹਮ ਅਨਾਥ ਨਾਥ ਹਰਿ ਸਰਣੀ ਅਪੁਨੀ ਕ੍ਰਿਪਾ ਕਰੇਂਹ ॥ ਚਰਣ ਕਮਲ ਨਾਨਕੁ ਆਰਾਧੈ ਤਿਸੁ ਬਿਨੁ ਆਨ ਨ ਕੇਂਹ ॥ ੨ ॥ ੬ ॥ ੧੦ ॥ ਜੈਤਸਰੀ ਮਹਲਾ ੫ ॥ ਮਨਿ ਤਨਿ ਬਸਿ ਰਹੇ ਮੇਰੇ ਪ੍ਰਾਨ ॥ ਕਰਿ ਕਿਰਪਾ ਸਾਧੂ ਸੰਗਿ ਭੇਟੇ ਪੂਰਨ ਪੁਰਖ ਸੁਜਾਨ ॥ ੧ ॥ ਰਹਾਉ ॥ ਪ੍ਰੇਮ ਠਗਉਰੀ ਜਿਨ ਕਉ ਪਾਈ ਤਿਨ ਰਸੁ ਪੀਅਉ ਭਾਰੀ ॥ ਤਾ ਕੀ ਕੀਮਤਿ ਕਹਣੁ ਨ ਜਾਈ ਕੁਦਰਤਿ ਕਵਨ ਹਮਾੑਰੀ ॥ ੧ ॥ ਲਾਇ ਲਏ ਲੜਿ ਦਾਸ ਜਨ ਅਪੁਨੇ ਉਧਰੇ ਉਧਰਨਹਾਰੇ ॥ ਪ੍ਰਭੁ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਓ ਨਾਨਕ ਸਰਣਿ ਦੁਆਰੇ ॥ ੨ ॥ ॥ ੭ ॥ ੧੧ ॥ ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥ ੧ ॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮ ਨਾ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥ ੧ ॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥ ੨ ॥ ੮॥ ੧੨ ॥ ਜੈਤਸਰੀ ਮਹਲਾ ੫ ॥ ਹਰਿ ਜਨ ਸਿਮਰਹੁ ਹਿਰਦੇ ਰਾਮ ॥ ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥ ੧ ॥ ਰਹਾਉ ॥ ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥ ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥ ੧ ॥ ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਸ ॥ ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥ ੨ ॥ ੯ ॥ ੧੩ ॥

ਜੈਤਸਰੀ ਮਹਲਾ ੯ ੴ ਸਤਿਗੁਰ ਪ੍ਰਸਾਦਿ ॥
ਭੂਲਿਓ ਮਨੁ ਮਾਇਆ ਉਰਝਾਇਓ ॥ ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥ ੧॥ ਰਹਾਉ ॥ ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥ ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ ॥ ੧ ॥ ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥