੭੦੩
ਗਿਆਨੁ ਨ ਪਾਇਓ ॥ ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥ ੨ ॥ ੧ ॥ ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥ ੧ ॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥ ੧ ॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥ ੨ ॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥ ੩ ॥ ੨ ॥ ਜੈਤਸਰੀ ਮਹਲਾ ੯ ॥ ਮਨ ਰੇ ਸਾਚਾ ਗਹੋ ਬਿਚਾਰਾ ॥ ਰਾਮ ਨਾਮ ਬਿਨੁ ਮਿਥਿਆ ਮਾਨੋ ਸਗਰੋ ਇਹੁ ਸੰਸਾਰਾ ॥ ੧ ॥ ਰਹਾਉ ॥ ਜਾ ਕਉ ਜੋਗੀ ਖੋਜਤ ਹਾਰੇ ਪਾਇਓ ਨਾਹਿ ਤਿਹ ਪਾਰਾ ॥ ਸੋ ਸੁਆਮੀ ਤੁਮ ਨਿਕਟਿ ਪਛਾਨੋ ਰੂਪ ਤੇ ਨਿਆਰਾ ॥ ੧ ॥ ਪਾਵਨ ਨਾਮੁ ਜਗਤ ਮੈ ਹਰਿ ਕੋ ਕਬਹੂ ਨਾਹਿ ਸੰਭਾਰਾ ॥ ਨਾਨਕ ਸਰਨਿ ਪਰਿਓ ਜਗ ਬੰਦਨ ਰਾਖਹੁ ਬਿਰਦੁ ਤੁਹਾਰਾ ॥ ੨ ॥ ੩ ॥

ਜੈਤਸਰੀ ਮਹਲਾ ੫ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸਲੋਕ ॥ ਦਰਸਨ ਪਿਆਸੀ ਦਿਨਸ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲਿੑ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥ ੧ ॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੈ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥ ੧ ॥ ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣ ਬਿਨਉ ਸੁਹਾਗਨਣਿ ਮੂ ਦਸਿ ਡਿਖਾ ਪਿਰੁ ਕੇਹੀਆ ॥ ੧ ॥ ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥