੭੦੪
ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥ ੩ ॥ ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥ ੪ ॥ ੧ ॥

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥ ੧ ॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥ ੧ ॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੈ ਥਾਉ ॥ ੨ ॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥ ੨ ॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥ ੩ ॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥ ੩ ॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥