੭੦੬
ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥ ੨ ॥ ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥ ੧ ॥ ਸਲੋਕ ॥ ਰਚੰਤਿ ਜਿਆ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥ ੧ ॥ ਮੁਖੁ ਤਲੈ ਪੇਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥ ੨ ॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥ ੨ ॥ ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥ ੧ ॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥ ੨ ॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥ ੩ ॥ ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥ ੧ ॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਤ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥ ੨ ॥ ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥ ੪ ॥ ਸਲੋਕ ॥ ਕੋਟਿ ਦਾਨ ਇਸਨਾਨੰ ਅਨਿਕ ਸੋਧਨ ਪਵਿਤ੍ਰਤਹ ॥ ਉਚਰੰਤਿ ਨਾਨਕ ਹਰਿ ਹਰਿ ਰਸਨਾ ਸਰਬ ਪਾਪ ਬਿਮੁਚਤੇ ॥ ੧ ॥ ਈਧਣੁ ਕੀਤੋਮੂ ਘਣਾ ਭੋਰੀ ਦਿਤੀਮੁ ਭਾਹਿ ॥ ਮਨਿ ਵਸੰਦੜੋ ਸਚੁ ਸਹੁ ਨਾਨਕ ਹਭੇ ਡੁਖੜੇ ਉਲਾਹਿ ॥ ੨॥ ਪਉੜੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥