੭੦੮
ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨ ਪੂਰੇ ਗੁਰਦੇਵ ਫਿਰੈ ਸੈਤਾਨਿਆ ॥ ੯ ॥ ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥ ੧ ॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥ ੨ ॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ੜਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥ ੧੦ ॥ ਸਲੋਕ ॥ ਨਚ ਰਾਜ ਸੁਖ ਮਿਸੰਟ ਨਚ ਭੋਗ ਰਸ ਮਿਸੰਟ ਨਚ ਮਿਸੰਟ ਸੁਖ ਮਾਇਆ ॥ ਮਿਸੰਟ ਸਾਧਸੰਗਿ ਹਰਿ ਨਾਨਕ ਦਾਸ ਮਿਸੰਟ ਪ੍ਰਭ ਦਰਸਨੰ ॥ ੧ ॥ ਲਗੜਾ ਸੋ ਨੇਹੁ ਮੰਨ ਮਝਾਹੂ ਰਤਿਆ ॥ ਵਿਧੜੋ ਸਚ ਥੋਕਿ ਨਾਨਕ ਮਿਠੜਾ ਸੋ ਧਣੀ ॥ ੨ ॥ ਪਉੜੀ ॥ ਹਰਿ ਬਿਨ ਕਛੂ ਨ ਲਾਗਈ ਭਗਤਨ ਕਉ ਮੀਠਾ ॥ ਆਨ ਸੁਆਦ ਸਭਿ ਫੀਕਿਆ ਕਰਿ ਨਿਰਨਉ ਡੀਠਾ ॥ ਅਗਿਆਨੁ ਭਰਮੁ ਦੁਖੁ ਕਟਿਆ ਗੁਰ ਭਏ ਬਸੀਠਾ ॥ ਚਰਨ ਕਮਲ ਮਨੁ ਬੇਧਿਆ ਜਿਉ ਰੰਗੁ ਮਜੀਠਾ ॥ ਜੀਉ ਪ੍ਰਾਣ ਤਨੁ ਮਨੁ ਪ੍ਰਭੂ ਬਿਨਸੇ ਸਭਿ ਝੂਠਾ ॥ ੧੧ ॥ ਸਲੋਕ ॥ ਤਿਅਕਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥ ਬਾਣ ਬੇਧੰਚ ਕੁਰੰਕ ਨਾਦੰ ਅਲਿ ਬੰਧਨ ਕੁਸਮ ਬਾਸਨਹ ॥ ਚਰਨ ਕਮਲ ਰਚੰਤਿ ਸੰਤਹ ਨਾਨਕ ਆਨ ਨ ਰੁਚਤੇ ॥ ੧ ॥ ਮੁਖੁ ਡੇਖਾਊ ਪਲਕ ਛਡਿ ਆਨ ਨ ਡੇਊ ਚਿਤੁ ॥ ਜੀਵਣ ਸੰਗਮੁ ਤਿਸੁ ਧਣੀ ਹਰਿ ਨਾਨਕ ਸੰਤਾਂ ਮਿਤੁ ॥ ੨ ॥ ਪਉੜੀ ॥ ਜਿਉ ਮਛੁਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ ॥ ਬੂੰਦ ਵਿਹੂਣਾ ਚਾਤ੍ਰਿਕੋ ਕਿਉ ਕਰਿ ਤ੍ਰਿਪਤਾਵੈ ॥ ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ ॥ ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ ॥ ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ ॥ ੧੨ ॥ ਸਲੋਕ ॥ ਚਿਤਵੰਤਿ ਚਰਨ ਕਮਲੰ ਸਾਸਿ ਸਾਸਿ ਅਰਾਧਨਹ ॥ ਨਹ ਬਿਸਰੰਤਿ ਨਾਮ ਅਚੁਤ ਨਾਨਕ ਆਸ ਪੂਰਨ ਪਰਮੇਸੁਰਹ ॥ ੧ ॥ ਸੀਤੜਾ ਮੰਨ ਮੰਝਾਹਿ ਪਲਕ ਨ ਥੀਵੈ ਬਾਹਰਾ ॥ ਨਾਨਕ ਆਸੜੀ ਨਿਬਾਹਿ ਸਦਾ ਪੇਖੰਦੋ ਸਚੁ ਧਣੀ ॥ ੨ ॥ ਪਉੜੀ ॥ ਆਸਾਵੰਤੀ ਆਸ ਗੁਸਾਈ ਪੂਰੀਐ ॥ ਮਿਲਿ ਗੋਪਾਲ ਗੋਬਿੰਦ ਨ ਕਬਹੂ ਝੂਰੀਐ ॥ ਦੇਹੁ ਦਰਸੁ ਮਨਿ ਚਾਉ ਲਹਿ ਜਾਹਿ ਵਿਸੂਰੀਐ ॥ ਹੋਇ ਪਵਿਤ੍ਰ ਸਰੀਰੁ ਚਰਨਾ ਧੂਰੀਐ ॥ ਪਾਰਬ੍ਰਹਮ ਗੁਰਦੇਵ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥