੭੦੯
ਸਦਾ ਹਜੂਰੀਐ ॥ ੧੩ ॥ ਸਲੋਕ ॥ ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ ਨਾਨਕ ਤਿਸ ਸਦ ਬਲਿਹਾਰੰ ਜਿਨਾ ਧਿਆਨੁ ਪਾਰਬ੍ਰਹਮਣਹ ॥ ੧ ॥ ਹਭਿ ਕੂੜਾਵੈ ਕੰਮ ਇਕਸੁ ਸਾਈ ਬਾਹਰੇ ॥ ਨਾਨਕ ਸੇਈ ਧੰਨੁ ਜਿਨਾ ਪਿਰਹੜੀ ਸਚ ਸਿਉ ॥ ੨ ॥ ਪਉੜੀ ॥ ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥ ਪੂਰੇ ਤੇ ਪਰਧਾਨ ਨਿਵਾਵਹਿ ਪ੍ਰਭ ਮਥਾ ॥ ਹਰਿ ਜਸੁ ਲਿਖਹਿ ਬੇਅੰਤ ਸੋਹਹਿ ਸੇ ਹਥਾ ॥ ਚਰਨ ਪੂਨੀਤ ਪਵਿਤ੍ਰ ਚਾਲਹਿ ਪ੍ਰਭ ਪਥਾ ॥ ਸੰਤਾਂ ਸੰਗਿ ਉਧਾਰੁ ਸਗਲਾ ਦੁਖੁ ਲਥਾ ॥ ੧੪ ॥ ਸਲੋਕੁ ॥ ਭਾਵੀ ਉਦੋਤ ਕਰਣੰ ਹਰਿ ਰਮਣੰ ਸੰਜੋਗ ਪੂਰਨਹ ॥ ਗੋਪਾਲ ਦਰਸ ਭੇਟੰ ਸਫਲ ਨਾਨਕ ਸੋ ਮਹੂਰਤਹ ॥ ੧ ॥ ਕੀਮ ਨ ਸਕਾ ਪਾਇ ਸੁਖ ਮਿਤੀ ਹੂ ਬਾਹਰੇ ॥ ਨਾਨਕ ਸਾ ਵੇਲੜੀ ਪਰਵਾਣੁ ਜਿਤੁ ਮਿਲੰਦੜੋ ਮਾ ਪਿਰੀ ॥ ੨ ॥ ਪਉੜੀ ॥ ਸਾ ਵੇਲਾ ਕਹੁ ਕਉਣੁ ਹੈ ਜਿਤੁ ਪ੍ਰਭ ਕਉ ਪਾਈ ॥ ਸੋ ਮੂਰਤੁ ਭਲਾ ਸੰਜੋਗੁ ਹੈ ਜਿਤੁ ਮਿਲੈ ਗੁਸਾਈ ॥ ਆਠ ਪਹਰ ਹਰਿ ਧਿਆਇ ਕੈ ਮਨ ਇਛ ਪੁਜਾਈ ॥ ਵਡੈ ਭਾਗਿ ਸਤਸੰਗੁ ਹੋਇ ਨਿਵਿ ਲਾਗਾ ਪਾਈ ॥ ਮਨਿ ਦਰਸਨ ਕੀ ਪਿਆਸ ਹੈ ਨਾਨਕ ਬਲਿ ਜਾਈ ॥ ੧੫ ॥ ਸਲੋਕ ॥ ਪਤਿਤ ਪੁਨੀਤ ਗੋਬਿੰਦਹ ਸਰਬ ਦੋਖ ਨਿਵਾਰਣਹ ॥ ਸਰਣਿ ਸੂਰ ਭਗਵਾਨਹ ਜਪੰਤਿ ਨਾਨਕ ਹਰਿ ਹਰਿ ਹਰੇ ॥ ੧ ॥ ਛਡਿਓ ਹਭੁ ਆਪੁ ਲਗੜੋ ਚਰਣਾ ਪਾਸਿ ॥ ਨਠੜੋ ਦੁਖ ਤਾਪੁ ਨਾਨਕ ਪ੍ਰਭੁ ਪੇਖੰਦਿਆ ॥ ੨ ॥ ਪਉੜੀ ॥ ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥ ਰਖਿ ਲੇਵਹੁ ਦੀਨ ਦਇਆਲ ਭ੍ਰਮਤ ਬਹੁ ਹਾਰਿਆ ॥ ਭਗਤਿ ਵਛਲੁ ਤੇਰਾ ਬਿਰਦੁ ਹਰਿ ਪਤਿਤ ਉਧਾਰਿਆ ॥ ਤੁਝ ਬਿਨੁ ਨਾਹੀ ਕੋਇ ਬਿਨਉ ਮੋਹਿ ਸਾਰਿਆ ॥ ਕਰੁ ਗਹਿ ਲੇਹੁ ਦਇਆਲ ਸਾਗਰ ਸੰਸਾਰਿਆ ॥ ੧੬ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥ ੧ ॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥ ੨ ॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥ ੧੭ ॥ ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥ ੧ ॥ ਭਾਹਿ ਬਲੰਦੜੀ ਬੁਝਿ ਗਈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥