੭੧੦
ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਪ੍ਰਭੁ ਜਾਪਿ ॥ ੨ ॥ ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥ ੧੮ ॥ ਸਲੋਕ ॥ ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ ॥ ਗੁਰ ਦਇਆਲ ਸਮਰਥ ਗੁਰ ਗੁਰ ਨਾਨਕ ਪਤਿਤ ਉਧਾਰਣਹ ॥ ੧ ॥ ਭਉਜਲ ਬਿਖਮੁ ਅਸਗਾਹੁ ਗੁਰਿ ਬੋਹਿਥੈ ਤਾਰਿਅਮੁ ॥ ਨਾਨਕ ਪੂਰ ਕਰੰਮ ਸਤਿਗੁਰ ਚਰਣੀ ਲਗਿਆ ॥ ੨ ॥ ਪਉੜੀ ॥ ਧੰਨੁ ਧੰਨੁ ਗੁਰਦੇਵ ਜਿਸੁ ਸੰਗਿ ਹਰਿ ਜਪੇ ॥ ਗੁਰ ਕ੍ਰਿਪਾਲ ਜਬ ਭਏ ਤ ਅਵਗੁਣ ਸਭਿ ਛਪੇ ॥ ਪਾਰਬ੍ਰਹਮ ਗੁਰਦੇਵ ਨੀਚਹੁ ਊਚ ਥਪੇ ॥ ਕਾਟਿ ਸਿਲਕ ਦੁਖ ਮਾਇਆ ਕਰਿ ਲੀਨੇ ਅਪ ਦਸੇ ॥ ਗੁਣ ਗਾਏ ਬੇਅੰਤ ਰਸਨਾ ਹਰਿ ਜਸੇ ॥ ੧੯ ॥ ਸਲੋਕ ॥ ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥ ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥ ੧ ॥ ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ ॥ ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥ ੨ ॥ ਪਉੜੀ ॥ ਪ੍ਰਭ ਦਇਆਲ ਬੇਅੰਤ ਪੂਰਨ ਇਕੁ ਏਹੁ ॥ ਸਭੁ ਕਿਛੁ ਆਪੇ ਆਪਿ ਦੂਜਾ ਕਹਾ ਕੇਹੁ ॥ ਆਪਿ ਕਰਹੁ ਪ੍ਰਭ ਦਾਨੁ ਆਪੇ ਆਪਿ ਲੇਹੁ ॥ ਆਵਣ ਜਾਣਾ ਹੁਕਮੁ ਸਭੁ ਨਿਹਚਲੁ ਤੁਧੁ ਥੇਹੁ ॥ ਨਾਨਕੁ ਮੰਗੈ ਦਾਨੁ ਕਰਿ ਕਿਰਪਾ ਨਾਮੁ ਦੇਹੁ ॥ ੨੦ ॥ ੧ ॥

ਜੈਤਸਰੀ ਬਾਣੀ ਭਗਤਾ ਕੀ ੴ ਸਤਿਗੁਰ ਪ੍ਰਸਾਦਿ ॥
ਨਾਥ ਕਛੂਅ ਨ ਜਾਨਉ ॥ ਮਨ ਮਾਇਆ ਕੈ ਹਾਥਿ ਬਿਕਾਨਉ ॥ ੧ ॥ ਰਹਾਉ ॥ ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥ ਹਮ ਕਹੀਅਤ ਕਲਿਜੁਗ ਕੇ ਕਾਮੀ ॥ ੧ ॥ ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ ॥ ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥ ੨ ॥ ਜਤ ਦੇਖਉ ਤਤ ਦੁਖ ਕੀ ਰਾਸੀ ॥ ਅਜੌਂ ਨ ਪਤੵਾਇ ਨਿਗਮ ਭਏ ਸਾਖੀ ॥ ੩ ॥ ਗੋਤਮ ਨਾਰਿ ਉਮਾਪਤਿ ਸ੍ਵਾਮੀ ॥ ਸੀਸੁ ਧਰਨਿ ਸਹਜ ਭਗ ਗਾਂਮੀ ॥ ੪ ॥ ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥ ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥ ੫ ॥ ਕਹਿ ਰਵਿਦਾਸ ਕਹਾ ਕੈਸੇ ਕੀਜੈ ॥ ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥ ੬ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥