੭੧੨
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥ ੧ ॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥ ੨ ॥ ੨ ॥

ਟੋਡੀ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਧਾਇਓ ਰੇ ਮਨ ਦਹ ਦਿਸ ਧਾਇਓ ॥ ਮਾਇਆ ਮਗਨ ਸੁਆਦਿ ਲੋਭਿ ਮੋਹਿਓ ਤਿਨਿ ਪ੍ਰਭਿ ਆਪਿ ਭੁਲਾਇਓ ॥ ਰਹਾਉ ॥ ਹਰਿ ਕਥਾ ਹਰਿ ਜਸ ਸਾਧਸੰਗਤਿ ਸਿਉ ਇਕੁ ਮੁਹਤੁ ਨ ਇਹੁ ਮਨੁ ਲਾਇਓ ॥ ਬਿਗਸਿਓ ਪੇਖਿ ਰੰਗੁ ਕਸੁੰਭ ਕੋ ਪਰ ਗ੍ਰਿਹ ਜੋਹਨਿ ਜਾਇਓ ॥ ੧ ॥ ਚਰਨ ਕਮਲ ਸਿਉ ਭਾਉ ਨ ਕੀਨੋ ਨਹ ਸਤ ਪੁਰਖੁ ਮਨਾਇਓ ॥ ਧਾਵਤ ਕਉ ਧਾਵਹਿ ਬਹੁ ਭਾਤੀ ਜਿਉ ਤੇਲੀ ਬਲਦੁ ਭ੍ਰਮਾਇਓ ॥ ੨ ॥ ਨਾਮ ਦਾਨੁ ਇਸਨਾਨੁ ਨ ਕੀਓ ਇਕ ਨਿਮਖ ਨ ਕੀਰਤਿ ਗਾਇਓ ॥ ਨਾਨਾ ਝੂਠਿ ਲਾਇ ਮਨੁ ਤੋਖਿਓ ਨਹ ਬੂਝਿਓ ਅਪਨਾਇਓ ॥ ੩ ॥ ਪਰਉਪਕਾਰ ਨ ਕਬਹੂ ਕੀਏ ਨਹੀ ਸਤਿਗੁਰੁ ਸੇਵਿ ਧਿਆਇਓ ॥ ਪੰਚ ਦੂਤ ਰਚਿ ਸੰਗਤਿ ਗੋਸਟਿ ਮਤਵਾਰੋ ਮਦ ਮਾਇਓ ॥ ੪ ॥ ਕਰਉ ਬੇਨਤੀ ਸਾਧਸੰਗਤਿ ਹਰਿ ਭਗਤ ਵਛਲ ਸੁਣਿ ਆਇਓ ॥ ਨਾਨਕ ਭਗਿ ਪਰਿਓ ਹਰਿ ਪਾਛੈ ਪਾਖੁ ਲਾਜ ਅਪੁਨਾਇਓ ॥ ੫ ॥ ੧ ॥ ੩ ॥ ਟੋਡੀ ਮਹਲਾ ੫ ॥ ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥ ਧਾਇ ਧਾਇ ਕ੍ਰਿਪਨ ਸ੍ਰਮੁ ਕਿਨੋ ਇਕਤ੍ਰ ਕਰੀ ਹੈ ਮਾਇਆ ॥ ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥ ੧ ॥ ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥ ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥ ੨ ॥ ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥ ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥ ੩ ॥ ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥ ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥ ੪ ॥ ੨ ॥ ੪ ॥ ਟੋਡੀ ਮਹਲਾ ੫ ॥ ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ ਰਹਾਉ ॥ ਦਾਸ ਤੁਮਾਰੇ ਕੀ ਪਾਵਉ ਧੂਰਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥