੭੧੩
ਮਸਤਕਿ ਲੇ ਲੇ ਲਾਵਉ ॥ ਮਹਾ ਪਤਿਤ ਤੇ ਹੋਤ ਪੁਨੀਤਾ ਹਰਿ ਕੀਰਤਨ ਗੁਨ ਗਾਵਉ ॥ ੧ ॥ ਆਗਿਆ ਤੁਮਰੀ ਮੀਠੀ ਲਾਗਉ ਕੀਓ ਤੁਹਾਰੋ ਭਾਵਉ ॥ ਜੋ ਤੂ ਦੇਹਿ ਤਹੀ ਇਹੁ ਤ੍ਰਿਪਤੈ ਆਨ ਨ ਕਤਹੂ ਧਾਵਉ ॥ ੨ ॥ ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ ਸਗਲ ਰੇਣ ਹੋਇ ਰਹੀਐ ॥ ਸਾਧੂ ਸੰਗਤਿ ਹੋਇ ਪਰਾਪਤਿ ਤਾ ਪ੍ਰਭੁ ਅਪੁਨਾ ਲਹੀਐ ॥ ੩ ॥ ਸਦਾ ਸਦਾ ਹਮ ਛੋਹਰੇ ਤੁਮਰੇ ਤੂ ਪ੍ਰਭ ਹਮਰੋ ਮੀਰਾ ॥ ਨਾਨਕ ਬਾਰਿਕ ਤੁਮ ਮਾਤ ਪਿਤਾ ਮੁਖਿ ਨਾਮੁ ਤੁਮਾਰੋ ਖੀਰਾ ॥ ੪ ॥ ੩ ॥ ੫ ॥
ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥ ੧ ॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥ ੧ ॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥ ੨ ॥ ੧ ॥ ੬ ॥ ਟੋਡੀ ਮਹਲਾ ੫ ॥ ਪ੍ਰਭ ਜੀ ਕੋ ਨਾਮੁ ਮਨਹਿ ਸਾਧਾਰੈ ॥ ਜੀਅ ਪ੍ਰਾਨ ਸੂਖ ਇਸੁ ਮਨ ਕਉ ਬਰਤਨਿ ਏਹ ਹਮਾਰੈ ॥ ੧ ॥ ਰਹਾਉ ॥ ਨਾਮੁ ਜਾਤਿ ਨਾਮੁ ਮੇਰੀ ਪਤਿ ਹੈ ਨਾਮੁ ਮੇਰੈ ਪਰਵਾਰੈ ॥ ਨਾਮੁ ਸਖਾਈ ਸਦਾ ਮੇਰੈ ਸੰਗਿ ਹਰਿ ਨਾਮੁ ਮੋ ਕਉ ਨਿਸਤਾਰੈ ॥ ੧ ॥ ਬਿਖੈ ਬਿਲਾਸ ਕਹੀਅਤ ਬਹੁਤੇਰੇ ਚਲਤ ਨ ਕਛੂ ਸੰਗਾਰੈ ॥ ਇਸਟੁ ਮੀਤੁ ਨਾਮੁ ਨਾਨਕ ਕੋ ਹਰਿ ਨਾਮੁ ਮੇਰੈ ਭੰਡਾਰੈ ॥ ੨ ॥ ੨ ॥ ੭ ॥ ਟੋਡੀ ਮਃ ੫ ॥ ਨੀਕੇ ਗੁਣ ਗਾਉ ਮਿਟਹੀ ਰੋਗ ॥ ਮੁਖ ਊਜਲ ਮਨੁ ਨਿਰਮਲ ਹੋਈਹੈ ਤੇਰੋ ਰਹੈ ਈਹਾ ਊਹਾ ਲੋਗੁ ॥ ੧ ॥ ਰਹਾਉ ॥ ਚਰਨ ਪਖਾਰਿ ਕਰਉ ਗੁਰ ਸੇਵਾ ਮਨਹਿ ਚਰਾਵਉ ਭੋਗ ॥ ਛੋਡਿ ਆਪਤੁ ਬਾਦੁ ਅਹੰਕਾਰਾ ਮਾਨੁ ਸੋਈ ਜੋ ਹੋਗੁ ॥ ੧ ॥ ਸੰਤ ਟਹਲ ਸੋਈ ਹੈ ਲਾਗਾ ਜਿਸੁ ਮਸਤਕਿ ਲਿਖਿਆ ਲਿਖੋਗੁ ॥ ਕਹੁ ਨਾਨਕ ਏਕ ਬਿਨੁ ਦੂਜਾ ਅਵਰੁ ਨ ਕਰਣੈ ਜੋਗੁ ॥ ੨ ॥ ੩ ॥ ੮ ॥ ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥ ੧ ॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥ ੧ ॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥ ੨ ॥ ੪ ॥ ੯ ॥ ਟੋਡੀ ਮਹਲਾ ੫ ॥ ਰਸਨਾ ਗੁਣ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥