੭੧੪
ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥ ੧ ॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੁਟਹਿ ਭਵਜਲੁ ਜਗਤੁ ਤਰਾਇਣ ॥ ੧ ॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥ ੨ ॥ ੫ ॥ ੧੦ ॥ ਟੋਡੀ ਮਹਲਾ ੫ ॥ ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥ ੧ ॥ ਰਹਾਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥ ੧ ॥ ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ ਆਗਮ ਨਿਗਮੁ ਕਹੈ ਜਨੁ ਨਾਨਕੁ ਸਭ ਦੇਖੈ ਲੋਕੁ ਸਬਾਇਆ ॥ ੨ ॥ ੬ ॥ ੧੧ ॥ ਟੋਡੀ ਮਃ ੫ ॥ ਕਿਰਪਨ ਤਨ ਮਨ ਕਿਲਵਿਖ ਭਰੇ ॥ ਸਾਧਸੰਗਿ ਭਜਨੁ ਕਰਿ ਸੁਆਮੀ ਢਾਕਨ ਕਉ ਇਕੁ ਹਰੇ ॥ ੧ ॥ ਰਹਾਉ ॥ ਅਨਿਕ ਛਿਦ੍ਰ ਬੋਹਿਥ ਕੇ ਛੁਟਕਤ ਥਾਮ ਨ ਜਾਹੀ ਕਰੇ ॥ ਜਿਸ ਕਾ ਬੋਹਿਥੁ ਤਿਸੁ ਆਰਾਧੇ ਖੋਟੇ ਸੰਗਿ ਖਰੇ ॥ ੧ ॥ ਗਲੀ ਸੈਲ ਉਠਾਵਤ ਚਾਹੈ ਓਇ ਊਹਾ ਹੀ ਹੈ ਧਰੇ ॥ ਜੋਰੁ ਸਕਤਿ ਨਾਨਕ ਕਿਛੁ ਨਾਹੀ ਪ੍ਰਭ ਰਾਖਹੁ ਸਰਣਿ ਪਰੇ ॥ ੨ ॥ ੭ ॥ ੧੨ ॥ ਟੋਡੀ ਮਹਲਾ ੫ ॥ ਹਰਿ ਕੇ ਚਰਨ ਕਮਲ ਮਨਿ ਧਿਆਉ ॥ ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨਾਉ ॥ ੧ ॥ ਰਹਾਉ ॥ ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥ ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥ ੧ ॥ ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ ਕਾਰਣ ਪ੍ਰਭ ਏਕ ॥ ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥ ੨ ॥ ੮ ॥ ੧੩ ॥ ਟੋਡੀ ਮਹਲਾ ੫ ॥ ਹਰਿ ਹਰਿ ਨਾਮੁ ਸਦਾ ਸਦ ਜਾਪਿ ॥ ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ ਵਸਦੀ ਕੀਨੀ ਆਪਿ ॥ ੧ ॥ ਰਹਾਉ ॥ ਜਿਸ ਕੇ ਸੇ ਫਿਰਿ ਤਿਨ ਹੀ ਸਮਾੑਲੇ ਬਿਨਸੇ ਸੋਗ ਸੰਤਾਪ ॥ ਹਾਥ ਦੇਇ ਰਾਖੇ ਜਨ ਅਪਨੇ ਹਰਿ ਹੋਏ ਮਾਈ ਬਾਪ ॥ ੧ ॥ ਜੀਅ ਜੰਤ ਹੋਏ ਮਿਹਰਵਾਨਾ ਦਯਾ ਧਾਰੀ ਹਰਿ ਨਾਥ ॥ ਨਾਨਕ ਸਰਨਿ ਪਰੇ ਦੁਖ ਭੰਜਨ ਜਾ ਕਾ ਬਡ ਪਰਤਾਪ ॥ ੨ ॥ ੯ ॥ ੧੪ ॥ ਟੋਡੀ ਮਹਲਾ ੫ ॥ ਸ੍ਵਾਮੀ ਸਰਨਿ ਪਰਿਓ ਦਰਬਾਰੇ ॥ ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥ ੧ ॥ ਰਹਾਉ ॥ ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥ ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥