੭੧੫
ਹਾਰੇ ॥ ੧ ॥ ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ ॥ ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ ਨਿਵਾਰੇ ॥ ੨ ॥ ੧੦ ॥ ੧੫ ॥
ਟੋਡੀ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਹਾਂ ਹਾਂ ਲਪਟਿਓ ਰੇ ਮੂੜੇੑ ਕਛੂ ਨ ਥੋਰੀ ॥ ਤੇਰੋ ਨਹੀ ਸੁ ਜਾਨੀ ਮੋਰੀ ॥ ਰਹਾਉ ॥ ਆਪਨ ਰਾਮੁ ਨ ਚੀਨੋ ਖਿਨੂਆ ॥ ਜੋ ਪਰਾਈ ਸੁ ਅਪਨੀ ਮਨੂਆ ॥ ੧ ॥ ਨਾਮ ਸੰਗੀ ਸੋ ਮਨਿ ਨ ਬਸਾਇਓ ॥ ਛੋਡਿ ਜਾਹਿ ਵਾਹੂ ਚਿਤੁ ਲਾਇਓ ॥ ੨ ॥ ਸੋ ਸੰਚਿਓ ਜਿਤੁ ਭੂਖ ਤਿਸਾਇਓ ॥ ਅੰਮ੍ਰਿਤ ਨਾਮੁ ਤੋਸਾ ਨਹੀ ਪਾਇਓ ॥ ੩ ॥ ਕਾਮ ਕ੍ਰੋਧਿ ਮੋਹ ਕੂਪਿ ਪਰਿਆ ॥ ਗੁਰ ਪ੍ਰਸਾਦਿ ਨਾਨਕ ਕੋ ਤਰਿਆ ॥ ੪ ॥ ੧ ॥ ੧੬ ॥ ਟੋਡੀ ਮਹਲਾ ੫ ॥ ਹਮਾਰੈ ਏਕੈ ਹਰੀ ਹਰੀ ॥ ਆਨ ਅਵਰ ਸਿਞਾਣਿ ਨ ਕਰੀ ॥ ਰਹਾਉ ॥ ਵਡੈ ਭਾਗਿ ਗੁਰੁ ਅਪੁਨਾ ਪਾਇਓ ॥ ਗੁਰਿ ਮੋ ਕਉ ਹਰਿ ਨਾਮੁ ਦ੍ਰਿੜਾਇਓ ॥ ੧ ॥ ਹਰਿ ਹਰਿ ਜਾਪ ਤਾਪ ਬ੍ਰਤ ਨੇਮਾ ॥ ਹਰਿ ਹਰਿ ਧਿਆਇ ਕੁਸਲ ਸਭਿ ਖੇਮਾ ॥ ੨ ॥ ਆਚਾਰ ਬਿਉਹਾਰ ਜਾਤਿ ਹਰਿ ਗੁਨੀਆ ॥ ਮਹਾ ਅਨੰਦ ਕੀਰਤਨ ਹਰਿ ਸੁਨੀਆ ॥ ੩ ॥ ਕਹੁ ਨਾਨਕ ਜਿਨਿ ਠਾਕੁਰੁ ਪਾਇਆ ॥ ਸਭੁ ਕਿਛੁ ਤਿਸ ਕੇ ਗ੍ਰਿਹ ਮਹਿ ਆਇਆ ॥ ੪ ॥ ੨ ॥ ੧੭ ॥
ਟੋਡੀ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਰੂੜੋ ਮਨੁ ਹਰਿ ਰੰਗੇ ਲੋੜੈ ॥ ਗਾਲੀ ਹਰਿ ਨੀਹੁ ਨ ਹੋਇ ॥ ਰਹਾਉ ॥ ਹਉ ਢੂਢੇਦੀ ਦਰਸਨ ਕਾਰਣਿ ਬੀਥੀ ਬੀਥੀ ਪੇਖਾ ॥ ਗੁਰ ਮਿਲਿ ਭਰਮੁ ਗਵਾਇਆ ਹੇ ॥ ੧ ॥ ਇਹ ਬੁਧਿ ਪਾਈ ਮੈ ਸਾਧੂ ਕੰਨਹੁ ਲੇਖੁ ਲਿਖਿਓ ਧੁਰਿ ਮਾਥੈ ॥ ਇਹ ਬਿਧਿ ਨਾਨਕ ਹਰਿ ਨੈਣ ਅਲੋਇ ॥ ੨ ॥ ੧ ॥ ੧੮ ॥ ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥ ੧ ॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥ ੨ ॥ ੨ ॥ ੧੯ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥