੭੧੬
ਟੋਡੀ ਮਹਲਾ ੫ ਘਰੁ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਐਸੋ ਗੁਨੁੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥ ੧ ॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥ ੨ ॥ ੧ ॥ ੨੦ ॥ ਟੋਡੀ ਮਹਲਾ ੫ ॥ ਮਾਈ ਮੇਰੇ ਮਨ ਕੀ ਪ੍ਰੀਤਿ ॥ ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥ ਰਹਾਉ ॥ ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥ ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਮਖਾ ਕੀਤ ॥ ੧ ॥ ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥ ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥ ੨ ॥ ੨ ॥ ੨੧ ॥ ਟੋਡੀ ਮਹਲਾ ੫ ॥ ਪ੍ਰਭ ਜੀ ਮਿਲੁ ਮੇਰੇ ਪ੍ਰਾਨ ॥ ਬਿਸਰੁ ਨਹੀ ਨਿਮਖ ਹੀਅਰੇ ਤੇ ਅਪਨੇ ਭਗਤ ਕਉ ਪੂਰਨ ਦਾਨ ॥ ਰਹਾਉ ॥ ਖੋਵਹੁ ਭਰਮੁ ਰਾਖੁ ਮੇਰੇ ਪ੍ਰੀਤਮ ਅੰਤਰਜਾਮੀ ਸੁਘੜ ਸੁਜਾਨ ॥ ਕੋਟਿ ਰਾਜ ਨਾਮ ਧਨੁ ਮੇਰੈ ਅੰਮ੍ਰਿਤ ਦ੍ਰਿਸਟਿ ਧਾਰਹੁ ਪ੍ਰਭ ਮਾਨ ॥ ੧ ॥ ਆਠ ਪਹਰ ਰਸਨਾ ਗੁਨ ਗਾਵੈ ਜਸੁ ਪੂਰਿ ਅਘਾਵਹਿ ਸਮਰਥ ਕਾਨ ॥ ਤੇਰੀ ਸਰਣਿ ਜੀਅਨ ਕੇ ਦਾਤੇ ਸਦਾ ਸਦਾ ਨਾਨਕ ਕੁਰਬਾਨ ॥ ੨ ॥ ੩ ॥ ੨੨ ॥ ਟੋਡੀ ਮਹਲਾ ੫ ॥ ਪ੍ਰਭ ਤੇਰੇ ਪਗ ਕੀ ਧੂਰਿ ॥ ਦੀਨ ਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ॥ ਰਹਾਉ ॥ ਦਹ ਦਿਸ ਰਵਿ ਰਹਿਆ ਜਸੁ ਤੁਮਰਾ ਅੰਤਰਜਾਮੀ ਸਦਾ ਹਜੂਰਿ ॥ ਜੋ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੂਰਿ ॥ ੧ ॥ ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਮਿਟੇ ਬਿਸੂਰ ॥ ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥ ੨ ॥ ੪ ॥ ੨੩ ॥ ਟੋਡੀ ਮਃ ੫ ॥ ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥ ੧ ॥ ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥