੭੧੭
ਗੁਣਤਾਸ ॥ ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥ ੨ ॥ ੫ ॥੨੪ ॥ ਟੋਡੀ ਮਹਲਾ ੫ ॥ ਹਰਿ ਹਰਿ ਪਤਿਤ ਪਾਵਨ ॥ ਜੀਅ ਪ੍ਰਾਨ ਮਾਨ ਸੁਖਦਾਤਾ ਅੰਤਰਜਾਮੀ ਮਨ ਕੋ ਭਾਵਨ ॥ ਰਹਾਉ ॥ ਸੁੰਦਰੁ ਸੁਘੜੁ ਚਤੁਰੁ ਸਭ ਬੇਤਾ ਰਿਦ ਦਾਸ ਨਿਵਾਸ ਭਗਤ ਗੁਨ ਗਾਵਨ ॥ ਨਿਰਮਲ ਰੂਪ ਅਨੂਪ ਸੁਆਮੀ ਕਰਮ ਭੂਮਿ ਬੀਜਨ ਸ ਖਾਵਨ ॥ ੧ ॥ ਬਿਸਮਨ ਬਿਸਮ ਭਏ ਬਿਸਮਾਦਾ ਆਨ ਨ ਬੀਓ ਦੂਸਰ ਲਾਵਨ ॥ ਰਸਨਾ ਸਿਮਰਿ ਸਿਮਰਿ ਜਸੁ ਜੀਵਾ ਨਾਨਕ ਦਾਸ ਸਦਾ ਬਲਿ ਜਾਵਨ ॥ ੨ ॥ ੬ ॥ ੨੫ ॥ ਟੋਡੀ ਮਹਲਾ ੫ ॥ ਮਾਈ ਮਾਇਆ ਛਲੁ ॥ ਤ੍ਰਿਣ ਕੀ ਅਗਨਿ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ ॥ ਰਹਾਉ ॥ ਛੋਡਿ ਸਿਆਨਪ ਬਹੁ ਚਤੁਰਾਈ ਦੁਇ ਕਰ ਜੋੜਿ ਸਾਧ ਮਗਿ ਚਲੁ ॥ ਸਿਮਰਿ ਸੁਆਮੀ ਅੰਤਰਜਾਮੀ ਮਾਨੁਖ ਦੇਹ ਕਾ ਇਹੁ ਊਤਮ ਫਲੁ ॥ ੧ ॥ ਬੇਦ ਬਖਿਆਨ ਕਰਤ ਸਾਧੂ ਜਨ ਭਾਗਹੀਨ ਸਮਝਤ ਨਹੀ ਖਲੁ ॥ ਪ੍ਰੇਮ ਭਗਤਿ ਰਾਚੇ ਜਨ ਨਾਨਕ ਹਰਿ ਸਿਮਰਨਿ ਦਹਨ ਭਏ ਮਲ ॥ ੨ ॥ ੭ ॥ ੨੬ ॥ ਟੋਡੀ ਮਹਲਾ ੫ ॥ ਮਾਈ ਚਰਨ ਗੁਰ ਮੀਠੇ ॥ ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥ ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ੍ਰੋਧ ਬਿਨਸੇ ਮਦ ਢੀਠੇ ॥ ਅਸਥਿਰ ਭਏ ਸਾਚ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥ ੧ ॥ ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਝੂਠੇ ॥ ਨਾਮ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥ ੨ ॥ ੮ ॥ ੨੭ ॥ ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥ ੧ ॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥ ੨ ॥ ੯ ॥ ੨੮ ॥ ਟੋਡੀ ਮਹਲਾ ੫ ॥ ਮਾਈ ਮੇਰੇ ਮਨ ਕੋ ਸੁਖੁ ॥ ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥ ੧ ॥ ਰਹਾਉ ॥ ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥ ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥ ੧ ॥ ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥ ਨਾਨਕ ਸਰਨਿ ਗਹੀ ਸੁਖ ਸਾਗਰ ਜਨਮ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥