੭੧੮
ਮਰਨ ਫਿਰਿ ਗਰਭ ਨ ਧੁਖੁ ॥ ੨ ॥ ੧੦ ॥ ੨੯ ॥ ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥ ੧ ॥ ਰਹਾਉ ॥ ਪੰਨੁ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥ ੧ ॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥ ੨ ॥ ੧੧ ॥ ੩੦ ॥
ਟੋਡੀ ਮਹਲਾ ੯ ੴ ਸਤਿਗੁਰ ਪ੍ਰਸਾਦਿ ॥
ਕਹਉ ਕਹਾ ਅਪਨੀ ਅਧਮਾਈ ॥ ਉਰਝਿਓ ਕਨਕ ਕਾਮਨੀ ਕੇ ਰਸ ਨਹ ਕੀਰਤਿ ਪ੍ਰਭ ਗਾਈ ॥ ੧ ॥ ਰਹਾਉ ॥ ਜਗ ਝੂਠੇ ਕਉ ਸਾਚੁ ਜਾਨਿ ਕੈ ਤਾ ਸਿਉ ਰੁਚ ਉਪਜਾਈ ॥ ਦਿਨ ਬੰਧ ਸਿਮਰਿਓ ਨਹੀ ਕਬਹੂ ਹੋਤ ਜੁ ਸੰਗਿ ਸਹਾਈ ॥ ੧ ॥ ਮਗਨ ਰਹਿਓ ਮਾਇਆ ਮੈ ਨਿਸ ਦਿਨਿ ਛੁਟੀ ਨ ਮਨ ਕੀ ਕਾਈ ॥ ਕਹਿ ਨਾਨਕ ਅਬ ਨਾਹਿ ਅਨਤ ਗਤਿ ਬਿਨੁ ਹਰਿ ਕੀ ਸਰਨਾਈ ॥ ੨ ॥ ੧ ॥ ੩੧ ॥
ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥
ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥ ੧ ॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥ ੧ ॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥ ੨ ॥ ੧ ॥ ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥ ਪਤਿਤ ਪਵਿਤ ਭਏ ਰਾਮੁ ਕਹਤ ਹੀ ॥ ੧ ॥ ਰਹਾਉ ॥ ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥ ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾਈਂ. ॥ ੧ ॥ ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥ ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥ ੨ ॥ ੨ ॥ ਤਿਨਿ ਛੰਦੇ ਖੇਲੁ ਆਛੈ ॥ ੧ ॥ ਰਹਾਉ ॥ ਕੁੰਭਾਰ ਕੇ ਘਰ ਹਾਂਡੀ ਆਛੈ ਰਾਜਾ ਕੇ ਘਰ ਸਾਂਡੀ ਗੋ ॥ ਬਾਮਨ ਕੇ ਘਰ ਰਾਂਡੀ ਆਛੈ ਰਾਂਡੀ ਸਾਂਡੀ ਹਾਂਡੀ ਗੋ ॥ ੧ ॥ ਬਾਣੀਏ ਕੇ ਘਰ ਹੀਂਗੁ ਆਛੈ ਭੈਸਰ ਮਾਥੈ ਸੀਂਗੁ ਗੋ ॥ ਦੇਵਲ ਮਧੇ ਲੀਗੁ ਆਛੈ ਲੀਗੁ ਸੀਗੁ ਹੀਗੁ ਗੋ ॥ ੨ ॥ ਤੇਲੀ ਕੈ ਘਰ ਤੇਲੁ ਆਛੈ ਜੰਗਲੁ ਮਧੇ ਬੇਲ ਗੋ ॥ ਮਾਲੀ ਕੇ ਘਰ ਕੇਲ ਆਛੈ ਕੇਲ ਬੇਲ ਤੇਲ ਗੋ ॥ ੩ ॥ ਸੰਤਾਂ ਮਧੇ ਗੋਬਿੰਦੁ ਆਛੈ ਗੋਕਲ ਮਧੇ ਸਿਆਮ ਗੋ ॥ ਨਾਮੇ ਮਧੇ ਰਾਮੁ ਆਛੈ ਰਾਮ ਸਿਆਮ ਗੋਬਿੰਦ ਗੋ ॥ ੪ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥