੭੧੯
ਰਾਗੁ ਬੈਰਾੜੀ ਮਹਲਾ ੪ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਸੁਨਿ ਮਨ ਅਕਥ ਕਥਾ ਹਰਿ ਨਾਮ ॥ ਰਿਧਿ ਬੁਧਿ ਸਿਧਿ ਸੁਖ ਪਾਵਹਿ ਭਜੁ ਗੁਰਮਤਿ ਹਰਿ ਰਾਮ ਰਾਮ ॥ ੧ ॥ ਰਹਾਉ ॥ ਨਾਨਾ ਖਿਆਨ ਪੁਰਾਨ ਜਸੁ ਊਤਮ ਖਟ ਦਰਸਨ ਗਾਵਹਿ ਰਾਮ ॥ ਸੰਕਰ ਕ੍ਰੋੜਿ ਤੇਤੀਸ ਧਿਆਇਓ ਨਹੀ ਜਾਨਿਓ ਹਰਿ ਮਰਮਾਮ ॥ ੧ ॥ ਸੁਰਿ ਨਰ ਗਣ ਗੰਧ੍ਰਬ ਜਸੁ ਗਾਵਹਿ ਸਭ ਗਾਵਤ ਜੇਤ ਉਪਾਮ ॥ ਨਾਨਕ ਕ੍ਰਿਪਾ ਕਰੀ ਹਰਿ ਜਿਨ ਕਉ ਤੇ ਸੰਤ ਭਲੇ ਹਰਿ ਰਾਮ ॥ ੨ ॥ ੧ ॥ ਬੈਰਾੜੀ ਮਹਲਾ ੪ ॥ ਮਨ ਮਿਲਿ ਸੰਤ ਜਨਾ ਜਸੁ ਗਾਇਓ ॥ ਹਰਿ ਹਰਿ ਰਤਨੁ ਰਤਨੁ ਹਰਿ ਨੀਕੋ ਗੁਰ ਸਤਿਗੁਰ ਦਾਨੁ ਦਿਵਾਇਓ ॥ ੧ ॥ ਰਹਾਉ ॥ ਤਿਸੁ ਜਨ ਕਉ ਮਨੁ ਤਨੁ ਸਭੁ ਦੇਵਉ ਜਿਨਿ ਹਰਿ ਹਰਿ ਨਾਮੁ ਸੁਨਾਇਓ ॥ ਧਨੁ ਮਾਇਆ ਸੰਪੈ ਤਿਸੁ ਦੇਵਉ ਜਿਨਿ ਹਰਿ ਮੀਤੁ ਮਿਲਾਇਓ ॥ ੧ ॥ ਖਿਨੁ ਕਿੰਚਿਤ ਕ੍ਰਿਪਾ ਕਰੀ ਜਗਦੀਸਰਿ ਤਬ ਹਰਿ ਹਰਿ ਹਰਿ ਜਸੁ ਧਿਆਇਓ ॥ ਜਨ ਨਾਨਕ ਕਉ ਹਰਿ ਭੇਟੇ ਸੁਆਮੀ ਦੁਖੁ ਹਉਮੈ ਰੋਗੁ ਗਵਾਇਓ ॥ ੨ ॥ ੨ ॥ ਬੈਰਾੜੀ ਮਹਲਾ ੪ ॥ ਹਰਿ ਜਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥