੭੨
ਗਤਿ ਪਾਈਐ ॥ ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥ ੪ ॥ ਸਤਸੰਗਤਿ ਕੈਸੀ ਜਾਣੀਐ ॥ ਜਿਥੈ ਏਕੋ ਨਾਮੁ ਵਖਾਣੀਐ ॥ ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥ ੫ ॥ ਇਹੁ ਜਗਤੁ ਭਰਮਿ ਭੁਲਾਇਆ ॥ ਆਪਹੁ ਤੁਧੁ ਖੁਆਇਆ ॥ ਪਰਤਾਪੁ ਲਗਾ ਦੋਹਾਗਣੀ ਭਾਗ ਜਿਨਾ ਕੇ ਨਾਹਿ ਜੀਉ ॥ ੬ ॥ ਦੋਹਾਗਣੀ ਕਿਆ ਨੀਸਾਣੀਆ ॥ ਖਸਮਹੁ ਘੁਥੀਆ ਵਿਰਹਿ ਨਿਮਾਣੀਆ ॥ ਮੈਲੇ ਵੇਸ ਤਿਨਾ ਕਾਮਣੀ ਦੁਖੀ ਰੈਣਿ ਵਿਹਾਇ ਜੀਉ ॥ ੭ ॥ ਸੋਹਾਗਣੀ ਕਿਆ ਕਰਮੁ ਕਮਾਇਆ ॥ ਪੂਰਬਿ ਲਿਖਿਆ ਫਲੁ ਪਾਇਆ ॥ ਨਦਰਿ ਕਰੇ ਕੈ ਆਪਣੀ ਆਪੇ ਲਏ ਮਿਲਾਇ ਜੀਉ ॥ ੮ ॥ ਹੁਕਮੁ ਜਿਨਾ ਨਿ ਮਨਾਇਆ ॥ ਤਿਨ ਅੰਤਰਿ ਸਬਦੁ ਵਾਸਾਇਆ ॥ ਸਹੀਆ ਸੇ ਸੋਹਾਗਣੀ ਜਿਨ ਸਹ ਨਾਲਿ ਪਿਆਰੁ ਜੀਉ ॥ ੯ ॥ ਜਿਨਾ ਭਾਣੇ ਕਾ ਰਸੁ ਆਇਆ ॥ ਤਿਨ ਵਿਚਹੁ ਭਰਮੁ ਚੁਕਾਇਆ ॥ ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ ॥ ੧੦ ॥ ਸਤਿਗੁਰਿ ਮਿਲਿਐ ਫਲੁ ਪਾਇਆ ॥ ਜਿਨਿ ਵਿਚਹੁ ਅਹਕਰਣੁ ਚੁਕਾਇਆ ॥ ਦੁਰਮਤਿ ਕਾ ਦੁਖੁ ਕਟਿਆ ਭਾਗੁ ਬੈਠਾ ਮਸਤਕਿ ਆਇ ਜੀਉ ॥ ੧੧ ॥ ਅੰਮ੍ਰਿਤ ਤੇਰੀ ਬਾਣੀਆ ॥ ਤੇਰੀਆ ਭਗਤਾ ਰਿਦੈ ਸਮਾਣੀਆ ॥ ਸੁਖ ਸੇਵਾ ਅੰਦਰਿ ਰਖਿਐ ਆਪਣੀ ਨਦਰਿ ਕਰਹਿ ਨਿਸਤਾਰਿ ਜੀਉ ॥ ੧੨ ॥ ਸਤਿਗੁਰੁ ਮਿਲਿਆ ਜਾਣੀਐ ॥ ਜਿਤੁ ਮਿਲਿਐ ਨਾਮੁ ਵਖਾਣੀਐ ॥ ਸਤਿਗੁਰ ਬਾਝੁ ਨ ਪਾਇਉ ਸਭ ਥਕੀ ਕਰਮ ਕਮਾਇ ਜੀਉ ॥ ੧੩ ॥ ਹਉ ਸਤਿਗੁਰ ਵਿਟਹੁ ਘੁਮਾਇਆ ॥ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥ ਨਦਰਿ ਕਰੇ ਜੇ ਆਪਣੀ ਆਪੇ ਲਏ ਰਲਾਇ ਜੀਉ ॥ ੧੪ ॥ ਤੂੰ ਸਭਨਾ ਮਾਹਿ ਸਮਾਇਆ ॥ ਤਿਨਿ ਕਰਤੈ ਆਪੁ ਲੁਕਾਇਆ ॥ ਨਾਨਕ ਗੁਰਮੁਖਿ ਪਰਗਟੁ ਹੋਇਆ ਜਾ ਕਉ ਜੋਤਿ ਧਰੀ ਕਰਤਾਰਿ ਜੀਉ ॥ ੧੫ ॥ ਆਪੇ ਖਸਮਿ ਨਿਵਾਜਿਆ ॥ ਜੀਉ ਪਿੰਡੁ ਦੇ ਸਾਜਿਆ ॥ ਆਪਣੇ ਸੇਵਕ ਕੀ ਪੈਜ ਰਖੀਆ ਦੁਇ ਕਰ ਮਸਤਕਿ ਧਾਰਿ ਜੀਉ ॥ ੧੬ ॥ ਸਭਿ ਸੰਜਮ ਰਹੇ ਸਿਆਣਪਾ ॥ ਮੇਰਾ ਪ੍ਰਭੁ ਸਭੁ ਕਿਛੁ ਜਾਣਦਾ ॥ ਪ੍ਰਗਟ ਪ੍ਰਤਾਪੁ ਵਰਤਾਇਓ ਸਭੁ ਲੋਕੁ ਕਰੈ ਜੈਕਾਰੁ ਜੀਉ ॥ ੧੭ ॥ ਮੇਰੇ ਗੁਣ ਅਵਗਨ ਨ ਬੀਚਾਰਿਆ ॥ ਪ੍ਰਭਿ ਅਪਣਾ ਬਿਰਦੁ ਸਮਾਰਿਆ ॥ ਕੰਠਿ ਲਾਇ ਕੈ ਰਖਿਓਨੁ ਲਗੈ ਨ ਤਤੀ ਵਾਉ ਜੀਉ ॥ ੧੮ ॥ ਮੈ ਮਨਿ ਤਨਿ ਪ੍ਰਭੂ ਧਿਆਇਆ ॥ ਜੀਇ ਇਛਿਅੜਾ ਫਲੁ ਪਾਇਆ ॥ ਸਾਹ ਪਾਤਿਸਾਹ ਸਿਰਿ ਖਸਮੁ ਤੂੰ ਜਪਿ ਨਾਨਕ ਜੀਵੈ ਨਾਉ ਜੀਉ ॥ ੧੯ ॥ ਤੁਧੁ ਆਪੇ ਆਪੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥