੭੨੦
ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥ ੧ ॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥ ੧ ॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥ ੨ ॥ ੩ ॥ ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥ ੧ ॥ ਰਹਾਉ ॥ ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥ ੧ ॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥ ੨ ॥ ੪ ॥ ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥ ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥ ੧ ॥ ਰਹਾਉ ॥ ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥ ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥ ੧ ॥ ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥ ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥ ੨ ॥ ੫ ॥ ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥ ੧ ॥ ਰਹਾਉ ॥ ਸੋ ਜਪੁ ਸੋ ਤਪੁੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥ ੧ ॥ ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ ਨਾਨਕ ਸਰਣਿ ਤੁਮਾੑਰੀ ਹਰਿ ਜੀਉ ਭਾਵੈ ਤਿਵੈ ਛਡਾਇ ॥ ੨ ॥ ੬ ॥

ਰਾਗੁ ਬੈਰਾੜੀ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥ ਕੋਟਿ ਜਨਮ ਕੇ ਦੂਖ ਗਵਾਇਓ ॥ ੧ ॥ ਰਹਾਉ ॥ ਜੋ ਚਾਹਤ ਸੋਈ ਮਨਿ ਪਾਇਓ ॥ ਕਰਿ ਕਿਰਪਾ ਹਰਿ ਨਾਮੁ ਦਿਵਾਇਓ ॥ ੧ ॥ ਸਰਬ ਸੂਖ ਹਰਿ ਨਾਮਿ ਵਡਾਈ ॥ ਗੁਰ ਪ੍ਰਸਾਦਿ ਨਾਨਕ ਮਤਿ ਪਾਈ ॥ ੨ ॥ ੧ ॥ ੭ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥