੭੨੨
ਸਦ ਕੁਰਬਾਨੈ ਜਾਉ ॥ ੧ ॥ ਰਹਾਉ ॥ ਕਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥ ੨ ॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥ ੩ ॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥ ੪ ॥ ੧ ॥ ੩ ॥ ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥ ੧ ॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥ ੨ ॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੈਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥ ੩ ॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੇ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥ ੪ ॥ ੨ ॥ ੪ ॥ ਤਿਲੰਗ ਮਹਲਾ ੧ ॥ ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥ ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥ ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥ ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥ ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥ ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥ ੧ ॥ ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥