੭੨੩
ਆਖੁ ਮਸੋਲਾ ॥ ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥ ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇਗੁ ਮਸੋਲਾ ॥ ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ ॥ ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥ ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥ ੨ ॥ ੩ ॥ ੫ ॥

ਤਿਲੰਗ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਸਭਿ ਆਏ ਹੁਕਮਿ ਖਸਮਾਹੁ ਹੁਕਮਿ ਸਭ ਵਰਤਨੀ ॥ ਸਚੁ ਸਾਹਿਬੁ ਸਾਚਾ ਖੇਲੁ ਸਭੁ ਹਰਿ ਧਨੀ ॥ ੧ ॥ ਸਾਲਾਹਿਹੁ ਸਚੁ ਸਭ ਊਪਰਿ ਹਰਿ ਧਨੀ ॥ ਜਿਸੁ ਨਾਹੀ ਕੋਇ ਸਰੀਕੁ ਕਿਸੁ ਲੇਖੈ ਹਉ ਗਨੀ ॥ ਰਹਾਉ ॥ ਪਉਣ ਪਾਣੀ ਧਰਤੀ ਆਕਾਸੁ ਘਰ ਮੰਦਰ ਹਰਿ ਬਨੀ ॥ ਵਿਚਿ ਵਰਤੈ ਨਾਨਕ ਆਪਿ ਝੂਠੁ ਕਹੁ ਕਿਆ ਗਨੀ ॥ ੨ ॥ ੧ ॥ ਤਿਲੰਗ ਮਹਲਾ ੪ ॥ ਨਿਤ ਨਿਹਫਲ ਕਰਮ ਕਮਾਇ ਬਫਾਵੈ ਦੁਰਮਤੀਆ ॥ ਜਬ ਆਣੈ ਵਲਵੰਚ ਕਰਿ ਝੂਠੁ ਤਬ ਜਾਣੈ ਜਗੁ ਜਿਤੀਆ ॥ ੧ ॥ ਐਸਾ ਬਾਜੀ ਸੈਸਾਰੁ ਨ ਚੇਤੈ ਹਰਿ ਨਾਮਾ ॥ ਖਿਨ ਮਹਿ ਬਿਨਸੈ ਸਭੁ ਝੂਠੁ ਮੇਰੇ ਮਨ ਧਿਆਇ ਰਾਮਾ ॥ ਰਹਾਉ ॥ ਸਾ ਵੇਲਾ ਚਿਤਿ ਨ ਆਵੈ ਜਿਤੁ ਆਇ ਕੰਟਕੁ ਕਾਲੁ ਗ੍ਰਸੈ ॥ ਤਿਸੁ ਨਾਨਕ ਲਏ ਛਡਾਇ ਜਿਸੁ ਕਿਰਪਾ ਕਰਿ ਹਿਰਦੈ ਵਸੈ ॥ ੨ ॥ ੨ ॥

ਤਿਲੰਗੁ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਖਾਕ ਨੂਰ ਕਰਦੰ ਆਲਮ ਦੁਨੀਆਇ ॥ ਅਸਮਾਨ ਜਿਮੀ ਦਰਖਤ ਆਬ ਪੈਦਇਸਿ ਖੁਦਾਇ ॥ ੧ ॥ ਬੰਦੇ ਚਸਮ ਦੀਦੰ ਫਨਾਇ ॥ ਦੁਨੀਂ.ਆ ਮੁਰਦਾਰ ਖੁਰਦਨੀ ਗਾਫਲ ਹਵਾਇ ॥ ਰਹਾਉ ॥ ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰਦਾਰ ਬਖੋਰਾਇ ॥ ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ ॥ ੨ ॥ ਵਲੀ ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ ॥ ਜਬ ਅਜਰਾਈਲੁ ਬਸਤਨੀ ਤਬ ਚਿ ਕਾਰੇ ਬਿਦਾਇ ॥ ੩ ॥ ਹਵਾਲ ਮਾਲੂਮੁ ਕਰਦੰ ਪਾਕ ਅਲਾਹ ॥ ਬੁਗੋ ਨਾਨਕ ਅਰਦਾਸਿ ਪੇਸਿ ਦਰਵੇਸ ਬੰਦਾਹ ॥ ੪ ॥ ੧ ॥ ਤਿੰਲਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥ ੧ ॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥