੭੨੪
ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥ ੨ ॥ ਜੋ ਦੀਸੈ ਸੋ ਤੇਰਾ ਰੂਪ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥ ੩ ॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥ ੪ ॥ ੨ ॥ ਤਿਲੰਗ ਮਹਲਾ ੫ ਘਰੁ ੩ ॥ ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥ ੧ ॥ ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥ ੨ ॥ ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥ ੩ ॥ ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥ ੪ ॥ ੩ ॥ ਤਿਲੰਗ ਮਹਲਾ ੫ ਘਰੁ ੩ ॥ ਕਰਤੇ ਕੁਦਰਤੀ ਮੁਸਤਾਕੁ ॥ ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥ ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥ ਕਉਣ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਦੀਪ ॥ ੧ ॥ ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥ ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥ ੨ ॥ ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ ॥ ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥ ੩ ॥ ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥ ਗੁਰ ਮਿਲਿ ਨਾਨਕ ਬੂਝਿਆ ਸਦਾ ਏਕਾਸੁ ਗਾਉ ॥ ੪ ॥ ੪ ॥ ਤਿਲੰਗ ਮਹਲਾ ੫ ॥ ਮੀਰਾਂ ਦਾਨਾਂ ਦਿਲ ਸੋਚ ॥ ਮੁਹਬਤੇ ਮਨਿ ਤਨਿ ਬਸੈ ਸਚੁ ਸਾਹ ਬੰਦੀ ਮੋਚ ॥ ੧ ॥ ਰਹਾਉ ॥ ਦੀਦਨੇ ਦੀਦਾਰ ਸਾਹਿਬ ਕਛੁ ਨਹੀ ਇਸ ਕਾ ਮੋਲੁ ॥ ਪਾਕ ਪਰਵਰਦਗਾਰ ਤੂ ਖੁਦਿ ਖਸਮੁ ਵਡਾ ਅਤੋਲੁ ॥ ੧ ॥ ਦਸ੍ਤਗੀਰੀ ਦੇਹਿ ਦਿਲਾਵਰ ਤੂਹੀ ਤੂਹੀ ਏਕ ॥ ਕਰਤਾਰ ਕੁਦਰਤਿ ਕਰਣ ਖਾਲਕ ਨਾਨਕ ਤੇਰੀ ਟੇਕ ॥ ੨ ॥ ੫ ॥

ਤਿਲੰਗ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਜਿਨਿ ਕੀਆ ਤਿਨਿ ਦੇਖਿਆ ਕਿਆ ਕਹੀਐ ਰੇ ਭਾਈ ॥ ਆਪੇ ਜਾਣੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥