੭੨੫
ਕਰੇ ਆਪਿ ਜਿਨਿ ਵਾੜੀ ਹੈ ਲਾਈ ॥ ੧ ॥ ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ॥ ਰਹਾਉ ॥ ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਰੇ ਤਾਣੀ ॥ ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥ ੨ ॥ ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ ॥ ਤਾ ਫਿਰਿ ਪਿਆਰਾ ਮਾਹੀਐ ਜਬ ਆਵੈਗੀ ਵਾਰੀ ॥ ੩ ॥ ਕੰਤੁ ਲੀਆ ਸੋਹਾਗਣੀ ਮੈ ਤੇ ਵਧਵੀ ਏਹ ॥ ਸੇ ਗੁਣ ਮੁਝੈ ਨ ਆਵਨੀ ਕੈ ਜੀ ਦੋਸੁ ਧਰੇਹ ॥ ੪ ॥ ਜਿਨੀ ਸਖੀ ਸਹੁ ਰਾਵਿਆ ਤਿਨ ਪੂਛਉਗੀ ਜਾਏ ॥ ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥ ੫ ॥ ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ ॥ ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ ॥ ੬ ॥ ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ ॥ ਜੋ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ ॥ ੭ ॥ ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ ॥ ਗੁਰ ਪਰਸਾਦੀ ਜਾਣੀਐ ਤਉ ਅਨਭਉ ਪਾਵੈ ॥ ੮ ॥ ਪਾਨਾ ਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ ॥ ਰਸੀਆ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥ ੯ ॥ ਅਪਿਉ ਪੀਵੈ ਜੋ ਨਾਨਕਾ ਭ੍ਰਮੁ ਭ੍ਰਮਿ ਸਮਾਵੈ ॥ ਸਹਜੇ ਸਹਜੇ ਮਿਲਿ ਰਹੈ ਅਮਰਾ ਪਦੁ ਪਾਵੈ ॥ ੧੦ ॥ ੧ ॥ ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥ ੧ ॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥ ੨ ॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥ ੩ ॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥ ੪ ॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥ ੫ ॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥ ੬ ॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥ ੭ ॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥ ੮ ॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥