੭੨੬
ਵਡ ਪੁੰਨੋ ॥ ੯ ॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥ ੧੦ ॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥ ੧੧ ॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥ ੧੨ ॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥ ੧੩ ॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪ ॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥ ੧੫ ॥ ਸਤਿਗੁਰੁ ਦਾਤਾ ਆਖੀਐ ਤਿਸੁ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥ ੧੬ ॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥ ੧੭ ॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥ ੧੮ ॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥ ੧੯ ॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਚਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥ ੨੦ ॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥ ੨੧ ॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਸੰਗੀ ॥ ੨੨ ॥ ੨ ॥

ਤਿਲੰਗ ਮਹਲਾ ੯ ਕਾਫੀ ੴ ਸਤਿਗੁਰ ਪ੍ਰਸਾਦਿ ॥
ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ ॥ ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉ ਪਾਨੀ ॥ ੧ ॥ ਰਹਾਉ ॥ ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥ ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥ ੧ ॥ ਅਜਹੂ ਕਛੁ ਬਿਗਸਿਓ ਨਹੀ ਜੋ ਪ੍ਰਭ ਗੁਨ ਗਾਵੈ ॥ ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥ ੨ ॥ ੧ ॥ ਤਿਲੰਗ ਮਹਲਾ ੯ ॥ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥ ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥ ੧ ॥ ਰਹਾਉ ॥ ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥ ਜੀਉ ਛੂਟਿਓ ਜਬ ਦੇਹ ਤੇ ਡਾਰਿ ਅਗਨਿ ਮੈ ਦੀਨਾ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥