੭੨੭
ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥ ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥ ੨ ॥ ੨ ॥ ਤਿਲੰਗ ਮਹਲਾ ੯ ॥ ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੇਰੋ ॥ ਅਉਸਰੁ ਬੀਤਿਓ ਜਾਤੁ ਹੈ ਕਹਿਓ ਮਾਨ ਲੈ ਮੇਰੋ ॥ ੧ ॥ ਰਹਾਉ ॥ ਸੰਪਤਿ ਰਥ ਧਨ ਰਾਜ ਸਿਉ ਅਤਿ ਨੇਹੁ ਲਗਾਇਓ ॥ ਕਾਲ ਫਾਸ ਜਬ ਗਲਿ ਪਰੀ ਸਭ ਭਇਓ ਪਰਾਇਓ ॥ ੧ ॥ ਜਾਨਿ ਬੂਝ ਕੈ ਬਾਵਰੇ ਤੈ ਕਾਜੁ ਬਿਗਾਰਿਓ ॥ ਪਾਪ ਕਰਤ ਸੁਕਚਿਓ ਨਹੀ ਨਹ ਗਰਬੁ ਨਿਵਾਰਿਓ ॥ ੨ ॥ ਜਿਹ ਬਿਧਿ ਗੁਰ ਉਪਦੇਸਿਆ ਸੋ ਸੁਨੁ ਰੇ ਭਾਈ ॥ ਨਾਨਕ ਕਹਤ ਪੁਕਾਰਿ ਕੈ ਗਹੁ ਪ੍ਰਭ ਸਰਨਾਈ ॥ ੩ ॥ ੩ ॥

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥ ੧ ॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥ ੧ ॥ ਰਹਾਉ ॥ ਦਰੋਗੁ ਪਠਿ ਪਠਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥ ੨ ॥ ਅਸਮਾਨ ਮੵਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥ ੩ ॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥ ੪ ॥ ੧ ॥ ਨਾਮਦੇਵ ਜੀ ॥ ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ ਮੈ ਗਰੀਬ ਮਸਕੀਨ ਤੇਰਾ ਨਾਮੁ ਹੈ ਅਧਾਰਾ ॥ ੧ ॥ ਰਹਾਉ ॥ ਕਰੀਮਾਂ ਰਹੀਮਾਂ ਅਲਾਹ ਤੂ ਗਨੀਂ. ॥ ਹਾਜਰਾ ਹਜੂਰਿ ਦਰਿ ਪੇਸਿ ਤੂ ਮਨੀਂ. ॥ ੧ ॥ ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥ ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥ ੨ ॥ ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥ ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥ ੩ ॥ ੧ ॥ ੨ ॥ ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥ ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥ ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥ ੧ ॥ ਰਹਾਉ ॥ ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥ ਦ੍ਵਾਰਿਕਾ ਨਗਰੀ ਕਾਹੇ ਜੇ ਮਗੋਲ ॥ ੨ ॥ ਚੰਦੀਂ. ਹਜਾਰ ਆਲਮ ਏਕਲ ਖਾਨਾਂ ॥ ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥ ੩ ॥ ਅਸਪਤਿ ਗਜਪਤਿ ਨਰਹ ਨਰਿੰਦ ॥ ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥ ੪ ॥ ੨ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥