੭੨੮
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧ ॥
ਭਾਂਡਾ ਧੋਇ ਬੈਸਿ ਧੂਪੁ ਦੇਵਹੁ ਆਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥ ੧ ॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥ ੧ ॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥ ੨ ॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨੑ ਬਿਧਿ ਸਾਹਿਬੁ ਰਵਤੁ ਰਹੈ ॥ ੩ ॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥ ੪ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥