੭੨੯
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥ ੧ ॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥ ੧ ॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀੑ ਵਿਚਹੁ ਸਖਣੀਆਹਾ ॥ ੨ ॥ ਬਹਾ ਬਗੇ ਕਪੜੇ ਤੀਰਥ ਮੰਝਿ ਵਸੰਨਿੑ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿੑ ॥ ੩ ॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿੑ ॥ ਸੇ ਫਲ ਕੰਮਿ ਨ ਆਵਨੀੑ ਤੇ ਗੁਣ ਮੈ ਤਨਿ ਹੰਨਿੑ ॥ ੪ ॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥ ੫ ॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿੁਤ ॥ ਨਾਨਕ ਨਾਮੁ ਸਮਾਲਿ ਤੂੰ ਛੁਟਹਿ ਜਿਤੁ ॥ ੬ ॥ ੧ ॥ ੩ ॥ ਸੂਹੀ ਮਹਲਾ ੧ ॥ ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥ ੧ ॥ ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥ ੧ ॥ ਰਹਾਉ ॥ ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥ ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥ ੨ ॥ ਮਿਲਿਆ ਹੋਇ ਨ ਵੀਛੁੜੈ ਜੇ ਮਿਲਿਆ ਹੋਈ ॥ ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ ॥ ੩ ॥ ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥ ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥ ੪ ॥ ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥ ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥ ੫ ॥ ੨ ॥ ੪ ॥ ਸੂਹੀ ਮਹਲਾ ੧ ॥ ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥ ੧ ॥ ਤਿਨਾੑ ਮਿਲਿਆ ਗੁਰ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥ ੨ ॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥ ੩ ॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥ ੪ ॥ ੩ ॥ ੫ ॥ ਸੂਹੀ ਮਹਲਾ ੧ ॥ ਭਾਂਡਾ ਹਛਾ ਹੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥