੭੩੦
ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥ ੧ ॥ ੪ ॥ ੬ ॥ ਸੂਹੀ ਮਹਲਾ ੧ ॥ ਜੋਗੀ ਹੋਵੈ ਜੋਗਵੈ ਭੋਗੀ ਹੋਵੈ ਖਾਇ ॥ ਤਪੀਆ ਹੋਵੈ ਤਪੁ ਕਰੇ ਤੀਰਥਿ ਮਲਿ ਮਲਿ ਨਾਇ ॥ ੧ ॥ ਤੇਰਾ ਸਦੜਾ ਸੁਣੀਜੈ ਭਾਈ ਜੇ ਕੋ ਬਹੈ ਅਲਾਇ ॥ ੧ ॥ ਰਹਾਉ ॥ ਜੈਸਾ ਬੀਜੈ ਸੋ ਲੁਣੇ ਜੋ ਖਟੇ ਸੋੁ ਖਾਇ ॥ ਅਗੈ ਪੁਛ ਨ ਹੋਵਈ ਜੇ ਸਣੁ ਨੀਸਾਣੈ ਜਾਇ ॥ ੨ ॥ ਤੈਸੋ ਜੈਸਾ ਕਾਢੀਐ ਜੈਸੀ ਕਾਰ ਕਮਾਇ ॥ ਜੋ ਦਮੁ ਚਿਤਿ ਨ ਆਵਈ ਸੋ ਦਮੁ ਬਿਰਥਾ ਜਾਇ ॥ ੩ ॥ ਇਹੁ ਤਨੁ ਵੇਚੀ ਬੈ ਕਰੀ ਜੇ ਕੋ ਲਏ ਵਿਕਾਇ ॥ ਨਾਨਕ ਕੰਮਿ ਨ ਆਵਈ ਜਿਤੁ ਤਨਿ ਨਾਹੀ ਸਚਾ ਨਾਉ ॥ ੪ ॥ ੫ ॥ ੭ ॥

ਸੂਹੀ ਮਹਲਾ ੧ ਘਰੁ ੭ ੴ ਸਤਿਗੁਰ ਪ੍ਰਸਾਦਿ ॥
ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ ॥ ਜੋਗੁ ਨ ਮੁੰਦੀ ਮੂੰਡਿ ਮੁਡਾਇਐ ਜੋਗੁ ਨ ਸਿੰਙੀ ਵਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥ ੧ ॥ ਗਲੀ ਜੋਗੁ ਨ ਹੋਈ ॥ ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥ ੧ ॥ ਰਹਾਉ ॥ ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ ਲਾਈਐ ॥ ਜੋਗੁ ਨ ਦੇਸਿ ਦਿਸੰਤਰਿ ਭਵਿਐ ਜੋਗੁ ਨ ਤੀਰਥਿ ਨਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥ ੨ ॥ ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ ਵਰਜਿ ਰਹਾਈਐ ॥ ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥ ੩ ॥ ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥ ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਤਉ ਪਾਈਐ ॥ ੪ ॥ ੧ ॥ ੮ ॥ ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥ ੧ ॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੁੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥ ੧ ॥ ਰਹਾਉ ॥ ਮਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥