੭੩੧
ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥ ੨ ॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥ ੩ ॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥ ੪ ॥ ੨ ॥ ੯ ॥

ਰਾਗੁ ਸੂਹੀ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥ ੧ ॥ ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥ ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥ ੧ ॥ ਰਹਾਉ ॥ ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥ ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥ ੨ ॥ ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥ ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸਕੇ ॥ ੩ ॥ ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥ ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥ ੪ ॥ ੧ ॥ ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥ ੧ ॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥ ੧ ॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥ ੨ ॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥ ੩ ॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥ ੪ ॥ ੨ ॥ ਸੂਹੀ ਮਹਲਾ ੪ ॥ ਹਰਿ ਨਾਮ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥ ੧ ॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥