੭੩੨
ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥ ੧ ॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥ ੨ ॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥ ੩ ॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥ ੪ ॥ ੩ ॥ ਸੂਹੀ ਮਹਲਾ ੪ ॥ ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥ ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋਈ ॥ ੧ ॥ ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥ ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥ ੧ ॥ ਰਹਾਉ ॥ ਜਪੁ ਤਪ ਸੰਜਮ ਵਰਤ ਕਰੇ ਪੂਜਾ ਮਨਮੁਖ ਰੋਗੁ ਨ ਜਾਈ ॥ ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੂਆਈ ॥ ੨ ॥ ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ ॥ ਹਉਮੈ ਬਿਆਪਿਆ ਸਬਦੁ ਨ ਚੀਨੈੑ ਫਿਰਿ ਫਿਰਿ ਜੂਨੀ ਆਵੈ ॥ ੩ ॥ ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ ॥ ਗੁਰ ਪਰਸਾਦੀ ਏਕੋ ਬੂਝੈ ਏਕਸੁ ਮਾਹਿ ਸਮਾਏ ॥ ੪ ॥ ੪ ॥

ਸੂਹੀ ਮਹਲਾ ੪ ਘਰੁ ੨ ੴ ਸਤਿਗੁਰ ਪਰਸਾਦਿ ॥
ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥ ੧ ॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥ ੧ ॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥ ੨ ॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥ ੩ ॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥ ੪ ॥ ੧ ॥ ੫ ॥ ਸੂਹੀ ਮਹਲਾ ੪ ॥ ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥ ਗੁਰਮੁਖਿ ਹਰਿ ਹਰਿ ਨਾਮਿ ਸਮਾਏ ॥ ੧ ॥ ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥ ਸਦਾ ਅਨੰਦਿ ਰਹੈ ਦਿਨ ਰਾਤੀ ਪੂਰੇ ਗੁਰ ਕੈ ਸਬਦਿ ਸਮਾਣੇ ॥ ੧ ॥ ਰਹਾਉ ॥ ਹਰਿ ਰੰਗ ਕਉ ਲੋਚੈ ਸਭੁ ਕੋਈ ॥ ਗੁਰਮੁਖਿ ਰੰਗੁ ਚਲੂਲਾ ਹੋਈ ॥ ੨ ॥ ਮਨਮੁਖਿ ਮੁਗਧੁ ਨਰੁ ਕੋਰਾ ਹੋਇ ॥ ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥ ੩ ॥ ਨਦਰਿ ਕਰੇ ਤਾ ਸਤਿਗੁਰ ਪਾਵੈ ॥ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥