੭੩੩
ਹਰਿ ਰਸਿ ਹਰਿ ਰੰਗਿ ਸਮਾਵੈ ॥ ੪ ॥ ੨ ॥ ੬ ॥ ਸੂਹੀ ਮਹਲਾ ੪ ॥ ਜਿਹਵਾ ਹਰਿ ਰਸਿ ਰਹੀ ਅਘਾਇ ॥ ਗੁਰਮੁਖਿ ਪੀਵੈ ਸਹਜਿ ਸਮਾਇ ॥ ੧ ॥ ਹਰਿ ਰਸੁ ਜਨ ਚਾਖਹੁ ਜੇ ਭਾਈ ॥ ਤਉ ਕਤ ਅਨਤ ਸਾਦਿ ਲੋਭਾਈ ॥ ੧ ॥ ਰਹਾਉ ॥ ਗੁਰਮਤਿ ਰਸੁ ਰਾਖਹੁ ਉਰ ਧਾਰਿ ॥ ਹਰਿ ਰਸਿ ਰਾਤੇ ਰੰਗਿ ਮੁਰਾਰਿ ॥ ੨ ॥ ਮਨਮੁਖਿ ਹਰਿ ਰਸੁ ਚਾਖਿਆ ਨ ਜਾਇ ॥ ਹਉਮੈ ਕਰੈ ਬਹੁਤੀ ਮਿਲੈ ਸਜਾਇ ॥ ੩ ॥ ਨਦਰਿ ਕਰੇ ਤਾ ਹਰਿ ਰਸੁ ਪਾਵੈ ॥ ਨਾਨਕ ਹਰਿ ਰਸਿ ਹਰਿ ਗੁਣ ਗਾਵੈ ॥ ੪ ॥ ੩ ॥ ੭ ॥

ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥ ੧ ॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥ ੧ ॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮ ਭਇਆ ਚਾਰਿ ਵਰਨ ਪਏ ਪਗਿ ਆਇ ॥ ੨ ॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥ ੩ ॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥ ੪ ॥ ੧ ॥ ੮ ॥ ਸੂਹੀ ਮਹਲਾ ੪ ॥ ਤਿਨੀੑ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥ ਤਿਨ ਕੀ ਬਖੀਲੀ ਕੋਈ ਕਿਆ ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥ ੧ ॥ ਹਰਿ ਹਰਿ ਧਿਆਇ ਮਨ ਮੇਰੇ ਮਨ ਧਿਆਇ ਹਰਿ ਜਨਮ ਜਨਮ ਕੇ ਸਭਿ ਦੂਖ ਨਿਵਾਰਣਹਾਰਾ ॥ ੧ ॥ ਰਹਾਉ ॥ ਧੁਰਿ ਭਗਤ ਜਨਾ ਕਉ ਬਖਸਿਆ ਹਰਿ ਅੰਮ੍ਰਿਤ ਭਗਤਿ ਭੰਡਾਰਾ ॥ ਮੂਰਖੁ ਹੋਵੈ ਸੁ ਉਨ ਕੀ ਰੀਸ ਕਰੇ ਤਿਸੁ ਹਲਤਿ ਪਲਤਿ ਮੁਹੁ ਕਾਰਾ ॥ ੨ ॥ ਸੇ ਭਗਤ ਸੇ ਸੇਵਕਾ ਜਿਨਾ ਹਰਿ ਨਾਮੁ ਪਿਆਰਾ ॥ ਤਿਨ ਕੀ ਸੇਵਾ ਤੇ ਹਰਿ ਪਾਈਐ ਸਿਰਿ ਨਿੰਦਕ ਕੈ ਪਵੈ ਛਾਰਾ ॥ ੩ ॥ ਜਿਸੁ ਘਰਿ ਵਿਰਤੀ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ ॥ ਚਹੁ ਪੀੜੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ ॥ ੪ ॥ ੨ ॥ ੯ ॥ ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥