੭੩੪
ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥ ੧ ॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥ ੨ ॥ ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਣੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੈ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥ ੩ ॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥ ੪ ॥ ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਂਈ ॥ ੫ ॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥ ੬ ॥ ੩ ॥ ੧੦ ॥ ਸੂਹੀ ਮਹਲਾ ੪ ॥ ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥ ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥ ੧ ॥ ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥ ੧ ॥ ਰਹਾਉ ॥ ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥ ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥ ੨ ॥ ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥ ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥ ੩ ॥ ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥ ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥ ੪ ॥ ੪ ॥ ੧੧ ॥

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥