੭੩੫
ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥ ੧ ॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥ ੧ ॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਆਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥ ੨ ॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥ ੩ ॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥ ੪ ॥ ੧ ॥ ੧੨ ॥ ਸੂਹੀ ਮਹਲਾ ੪ ॥ ਤੂੰ ਕਰਤਾ ਸਭੁ ਕਿਛੁ ਆਪੁ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥ ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ ਕੋ ਕਰੇ ਤੇਹਾ ਕੋ ਪਾਈਐ ॥ ੧ ॥ ਮੇਰੇ ਸਾਹਿਬ ਤੂੰ ਅੰਤਰ ਕੀ ਬਿਧਿ ਜਾਣਹਿ ॥ ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਤੁਧੁ ਭਾਵੈ ਤਿਵੈ ਬੁਲਾਵਹਿ ॥ ੧ ॥ ਰਹਾਉ ॥ ਸਭੁ ਮੋਹੁ ਮਾਇਆ ਸਰੀਰੁ ਹਰਿ ਕੀਆ ਵਿਚਿ ਦੇਹੀ ਮਾਨੁਖ ਭਗਤਿ ਕਰਾਈ ॥ ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ ਇਕਿ ਮਨਮੁਖਿ ਧੰਧੁ ਪਿਟਾਈ ॥ ੨ ॥ ਸਭੁ ਕੋ ਤੇਰਾ ਤੂੰ ਸਭਨਾ ਕਾ ਮੇਰੇ ਕਰਤੇ ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥ ਜੇਹੀ ਤੂੰ ਨਦਰਿ ਕਰਹਿ ਤੇਹਾ ਕੋ ਹੋਵੈ ਬਿਨੁ ਨਦਰੀ ਨਾਹੀ ਕੋ ਭੇਖੁ ॥ ੩ ॥ ਤੇਰੀ ਵਡਿਆਈ ਤੂੰ ਹੈ ਜਾਣਹਿ ਸਭ ਤੁਧਨੋ ਨਿਤ ਧਿਆਏ ॥ ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ ਮੇਲਹਿ ਜਨ ਨਾਨਕ ਸੋ ਥਾਇ ਪਾਏ ॥ ੪ ॥ ੨ ॥ ੧੩ ॥ ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥ ੧ ॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥ ੧ ॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥ ੨ ॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥ ੩ ॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥ ੪ ॥ ੩ ॥ ੧੪ ॥ ਸੂਹੀ ਮਹਲਾ ੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥