੭੩੬
ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥ ੧ ॥ ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥ ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥ ੧ ॥ ਰਹਾਉ ॥ ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥ ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥ ੨ ॥ ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥ ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥ ੩ ॥ ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥ ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥ ੪ ॥ ੪ ॥ ੧੫ ॥ ੨੪ ॥
ਰਾਗੁ ਸੂਹੀ ਮਹਲਾ ੫ ਘਰੁ ੧ ੴ ਸਤਿਗੁਰ ਪਰਸਾਦਿ ॥
ਬਾਜੀਗਰਿ ਜੈਸੇ ਬਾਜੀ ਪਾਈ ॥ ਨਾਨਾ ਰੂਪ ਭੇਖ ਦਿਖਲਾਈ ॥ ਸਾਂਗੁ ਉਤਾਰਿ ਥੰਮਿੑਓ ਪਾਸਾਰਾ ॥ ਤਬ ਏਕੋ ਏਕੰਕਾਰਾ ॥ ੧ ॥ ਕਵਨ ਰੂਪ ਦ੍ਰਿਸਟਿਓ ਬਿਨਸਾਇਓ ॥ ਕਤਹਿ ਗਇਓ ਉਹੁ ਕਤ ਤੇ ਆਇਓ ॥ ੧ ॥ ਰਹਾਉ ॥ ਜਲ ਤੇ ਊਠਹਿ ਅਨਿਕ ਤਰੰਗਾ ॥ ਕਨਿਕ ਭੂਖਨ ਕੀਨੇ ਬਹੁ ਰੰਗਾ ॥ ਬੀਜੁ ਬੀਜਿ ਦੇਖਿਓ ਬਹੁ ਪਰਕਾਰਾ ॥ ਫਲ ਪਾਕੇ ਤੇ ਏਕੰਕਾਰਾ ॥ ੨ ॥ ਸਹਸ ਘਟਾ ਮਹਿ ਏਕੁ ਆਕਾਸੁ ॥ ਘਟ ਫੂਟੇ ਤੇ ਓਹੀ ਪ੍ਰਗਾਸੁ ॥ ਭਰਮ ਲੋਭ ਮੋਹ ਮਾਇਆ ਵਿਕਾਰ ॥ ਭ੍ਰਮ ਛੂਟੇ ਤੇ ਏਕੰਕਾਰ ॥ ੩ ॥ ਓਹੁ ਅਬਿਨਾਸੀ ਬਿਨਸਤ ਨਾਹੀ ॥ ਨਾ ਕੋ ਆਵੈ ਨਾ ਕੋ ਜਾਹੀ ॥ ਗੁਰਿ ਪੂਰੈ ਹਉਮੈ ਮਲੁ ਧੋਈ ॥ ਕਹੁ ਨਾਨਕ ਮੇਰੀ ਪਰਮ ਗਤਿ ਹੋਈ ॥ ੪ ॥ ੧ ॥ ਸੂਹੀ ਮਹਲਾ ੫ ॥ ਕੀਤਾ ਲੋੜਹਿ ਸੋ ਪ੍ਰਭ ਹੋਇ ॥ ਤੁਝ ਬਿਨੁ ਦੂਜਾ ਨਾਹੀ ਕੋਇ ॥ ਜੋ ਜਨੁ ਸੇਵੇ ਤਿਸੁ ਪੂਰਨ ਕਾਜ ॥ ਦਾਸ ਅਪੁਨੇ ਕੀ ਰਾਖਹੁ ਲਾਜ ॥ ੧ ॥ ਤੇਰੀ ਸਰਣਿ ਪੂਰਨ ਦਇਆਲਾ ॥ ਤੁਝ ਬਿਨੁ ਕਵਨੁ ਕਰੇ ਪ੍ਰਤਿਪਾਲਾ ॥ ੧ ॥ ਰਹਾਉ ॥ ਜਲਿ ਥਲਿ ਮਹੀਅਲਿ ਰਹਿਆ ਭਰਪੂਰਿ ॥ ਨਿਕਟਿ ਵਸੈ ਨਾਹੀ ਪ੍ਰਭੁ ਦੂਰਿ ॥ ਲੋਕ ਪਤੀਆਰੈ ਕਛੂ ਨ ਪਾਈਐ ॥ ਸਾਚਿ ਲਗੈ ਤਾ ਹਉਮੈ ਜਾਈਐ ॥ ੨ ॥ ਜਿਸ ਨੋ ਲਾਇ ਲਏ ਸੋ ਲਾਗੈ ॥ ਗਿਆਨ ਰਤਨੁ ਅੰਤਰਿ ਤਿਸੁ ਜਾਗੈ ॥ ਦੁਰਮਤਿ ਜਾਇ ਪਰਮ ਪਦੁ ਪਾਏ ॥ ਗੁਰ ਪਰਸਾਦੀ ਨਾਮੁ ਧਿਆਏ ॥ ੩ ॥ ਦੁਇ ਕਰ ਜੋੜਿ ਕਰਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥