੭੩੭
ਅਰਦਾਸਿ ॥ ਤੁਧੁ ਭਾਵੈ ਤਾ ਆਨਹਿ ਰਾਸਿ ॥ ਕਰਿ ਕਿਰਪਾ ਅਪਨੀ ਭਗਤੀ ਲਾਇ ॥ ਜਨ ਨਾਨਕ ਪ੍ਰਭੁ ਸਦਾ ਧਿਆਇ ॥ ੪ ॥ ੨ ॥ ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਆਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥ ੧ ॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥ ੧ ॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥ ੨ ॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥ ੩ ॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥ ੪ ॥ ੩ ॥ ਸੂਹੀ ਮਹਲਾ ੫ ॥ ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥ ਦਸ ਦਾਸੀ ਕਰਿ ਦਿਨੀ ਭਤਾਰਿ ॥ ਸਗਲ ਸਮਗ੍ਰੀ ਮੈ ਘਰ ਕੀ ਜੋੜੀ ॥ ਆਸ ਪਿਆਸੀ ਪਿਰ ਕਉ ਲੋੜੀ ॥ ੧ ॥ ਕਵਨ ਕਹਾ ਗੁਨ ਕੰਤ ਪਿਆਰੇ ॥ ਸੁਘੜ ਸਰੂਪ ਦਇਆਲ ਮੁਰਾਰੇ ॥ ੧ ॥ ਰਹਾਉ ॥ ਸਤੁ ਸੀਗਾਰੁ ਭਉ ਅੰਜਨੁ ਪਾਇਆ ॥ ਅੰਮ੍ਰਿਤ ਨਾਮੁ ਤੰਬੋਲੁ ਮੁਖਿ ਖਾਇਆ ॥ ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ ॥ ਧਨ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥ ੨ ॥ ਗੁਣ ਕਾਮਣ ਕਰਿ ਕੰਤੁ ਰੀਝਾਇਆ ॥ ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ ॥ ਸਭ ਤੇ ਊਚਾ ਮੰਦਰੁ ਮੇਰਾ ॥ ਸਭ ਕਾਮਣਿ ਤਿਆਗੀ ਪ੍ਰਿਉ ਪ੍ਰੀਤਮੁ ਮੇਰਾ ॥ ੩ ॥ ਪ੍ਰਗਟਿਆ ਸੂਰੁ ਜੋਤਿ ਉਜੀਆਰਾ ॥ ਸੇਜ ਵਿਛਾਈ ਸਰਧ ਅਪਾਰਾ ॥ ਨਵ ਰੰਗ ਲਾਲੁ ਸੇਜ ਰਾਵਣ ਆਇਆ ॥ ਜਨ ਨਾਨਕ ਪਿਰ ਧਨ ਮਿਲਿ ਸੁਖੁ ਪਾਇਆ ॥ ੪ ॥ ੪ ॥ ਸੂਹੀ ਮਹਲਾ ੫ ॥ ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਰਚਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥ ੧ ॥ ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥ ੧ ॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥ ੨ ॥ ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥ ੩ ॥ ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥