੭੩੮
ਨਾਨਕ ਗੁਰਿ ਭਰਮੁ ਚੁਕਾਇਆ ॥ ੪ ॥ ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲਿੑਓ ਕਪਾਟੁ ਤਾ ਮਨੁ ਠਹਰਾਈ ॥ ੧ ॥ ਰਹਾਉ ਦੂਜਾ ॥ ੫ ॥ ਸੂਹੀ ਮਹਲਾ ੫ ॥ ਕਿਆ ਗੁਣ ਤੇਰੇ ਸਾਰਿ ਸਮਾੑਲੀ ਮੋਹਿ ਨਿਰਗੁਨ ਕੇ ਦਾਤਾਰੇ ॥ ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥ ੧ ॥ ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥ ੧ ॥ ਰਹਾਉ ॥ ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮੑ ਸਦਾ ਸਦਾ ਉਪਕਾਰੇ ॥ ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥ ੨ ॥ ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥ ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥ ੩ ॥ ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥ ੪ ॥ ੬ ॥

ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਸੇਵਾ ਥੋਰੀ ਮਾਗਨੁ ਬਹੁਤਾ ॥ ਮਹਲੁ ਨ ਪਾਵੈ ਕਹਤੋ ਪਹੁਤਾ ॥ ੧ ॥ ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥ ਕੂੜੇ ਮੂਰਖ ਕੀ ਹਾਠੀਸਾ ॥ ੧ ॥ ਰਹਾਉ ॥ ਭੇਖ ਦਿਖਾਵੈ ਸਚੁ ਨ ਕਮਾਵੈ ॥ ਕਹਤੋ ਮਹਲੀ ਨਿਕਟਿ ਨ ਆਵੈ ॥ ੨ ॥ ਅਤੀਤੁ ਸਦਾਏ ਮਾਇਆ ਕਾ ਮਾਤਾ ॥ ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥ ੩ ॥ ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥ ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥ ੪ ॥ ਦਰਸਨ ਦੇਖੇ ਕੀ ਵਡਿਆਈ ॥ ਤੁਮੑ ਸੁਖਦਾਤੇ ਪੁਰਖ ਸੁਭਾਈ ॥ ੧ ॥ ਰਹਾਉ ਦੂਜਾ ॥ ੧ ॥ ੭ ॥ ਸੂਹੀ ਮਹਲਾ ੫ ॥ ਬੁਰੇ ਕਾਮ ਕਉ ਊਠਿ ਖਲੋਇਆ ॥ ਨਾਮ ਕੀ ਬੇਲਾ ਪੈ ਪੈ ਸੋਇਆ ॥ ੧ ॥ ਅਉਸਰੁ ਅਪਨਾ ਬੂਝੈ ਨ ਇਆਨਾ ॥ ਮਾਇਆ ਮੋਹ ਰੰਗਿ ਲਪਟਾਨਾ ॥ ੧ ॥ ਰਹਾਉ ॥ ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥ ਸਾਧ ਜਨਾ ਕਾ ਦਰਸੁ ਨ ਡੀਠਾ ॥ ੨ ॥ ਕਬਹੂ ਨ ਸਮਝੈ ਅਗਿਆਨੁ ਗਵਾਰਾ ॥ ਬਹੁਰਿ ਬਹੁਰਿ ਲਪਟਿਓ ਜੰਜਾਰਾ ॥ ੧ ॥ ਰਹਾਉ ॥ ਬਿਖੈ ਨਾਦ ਕਰਨ ਸੁਣਿ ਭੀਨਾ ॥ ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥ ੩ ॥ ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥ ਛੋਡਿ ਜਾਹਿ ਝੂਠੇ ਸਭਿ ਧੰਧੇ ॥ ੧ ॥ ਰਹਾਉ ॥ ਕਹੁ ਨਾਨਕ ਪ੍ਰਭ ਬਖਸ ਕਰੀਜੈ ॥ ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥ ੪ ॥ ਤਉ ਕਿਛੁ ਪਾਈਐ ਜਉ ਹੋਈਐ ਰੇਨਾ ॥ ਜਿਸਹਿ ਬੁਝਾਏ ਤਿਸੁ ਨਾਮੁ ਲੈਨਾ ॥ ੧ ॥ ਰਹਾਉ ॥ ੨ ॥ ੮ ॥ ਸੂਹੀ ਮਹਲਾ ੫ ॥ ਘਰ ਮਹਿ ਠਾਕੁਰੁ ਨਦਰਿ ਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥