੭੩੯
ਆਵੈ ॥ ਗਲ ਮਹਿ ਪਾਹਣੁ ਲੈ ਲਟਕਾਵੈ ॥ ੧ ॥ ਭਰਮੇ ਭੂਲਾ ਸਾਕਤੁ ਫਿਰਤਾ ॥ ਨੀਰੁ ਬਿਰੋਲੈ ਖਪਿ ਖਪਿ ਮਰਤਾ ॥ ੧ ॥ ਰਹਾਉ ॥ ਜਿਸੁ ਪਾਹਣ ਕਉ ਠਾਕੁਰੁ ਕਹਤਾ ॥ ਓਹੁ ਪਾਹਣੁ ਲੈ ਉਸ ਕਉ ਡੁਬਤਾ ॥ ੨ ॥ ਗੁਨਹਗਾਰ ਲੂਣ ਹਰਾਮੀ ॥ ਪਾਹਣ ਨਾਵ ਨ ਪਾਰਗਿਰਾਮੀ ॥ ੩ ॥ ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥ ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥ ੪ ॥ ੩ ॥ ੯ ॥ ਸੂਹੀ ਮਹਲਾ ੫ ॥ ਲਾਲਨੁ ਰਾਵਿਆ ਕਵਨ ਗਤੀ ਰੀ ॥ ਸਖੀ ਬਤਾਵਹੁ ਮੁਝਹਿ ਮਤਿ ਰੀ ॥ ੧ ॥ ਸੂਹਬ ਸੂਹਬ ਸੂਹਵੀ ॥ ਅਪਨੇ ਪ੍ਰੀਤਮ ਕੈ ਰੰਗਿ ਰਤੀ ॥ ੧ ॥ ਰਹਾਉ ॥ ਪਾਵ ਮਲੋਵਉ ਸੰਗਿ ਨੈਨ ਭਤੀਰੀ ॥ ਜਹਾ ਪਠਾਵਹੁ ਜਾਂਉ ਤਤੀ ਰੀ ॥ ੨ ॥ ਜਪ ਤਪ ਸੰਜਮ ਦੇਉ ਜਤੀ ਰੀ ॥ ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥ ੩ ॥ ਮਾਣੁ ਤਾਣੁ ਅਹੰਬੁਧਿ ਹਤੀ ਰੀ ॥ ਸਾ ਨਾਨਕ ਸੋਹਾਗਵਤੀ ਰੀ ॥ ੪ ॥ ੪ ॥ ੧੦ ॥ ਸੂਹੀ ਮਹਲਾ ੫ ॥ ਤੂੰ ਜੀਵਨੁ ਤੂੰ ਪ੍ਰਾਨ ਅਧਾਰਾ ॥ ਤੁਝ ਹੀ ਪੇਖਿ ਪੇਖਿ ਮਨੁ ਸਾਧਾਰਾ ॥ ੧ ॥ ਤੂੰ ਸਾਜਨੁ ਤੂੰ ਪ੍ਰੀਤਮੁ ਮੇਰਾ ॥ ਚਿਤਹਿ ਨ ਬਿਸਰਹਿ ਕਾਹੂ ਬੇਰਾ ॥ ੧ ॥ ਰਹਾਉ ॥ ਬੈਖਰੀਦੁ ਹਉ ਦਾਸਰੋ ਤੇਰਾ ॥ ਤੂੰ ਭਾਰੋ ਠਾਕੁਰੁ ਗੁਣੀ ਗਹੇਰਾ ॥ ੨ ॥ ਕੋਟਿ ਦਾਸ ਜਾ ਕੈ ਦਰਬਾਰੇ ॥ ਨਿਮਖ ਨਿਮਖ ਵਸੈ ਤਿਨੑ ਨਾਲੇ ॥ ੩ ॥ ਹਉ ਕਿਛੁ ਨਾਹੀ ਸਭੁ ਕਿਛੁ ਤੇਰਾ ॥ ਓਤਿ ਪੋਤਿ ਨਾਨਕ ਸੰਗਿ ਬਸੇਰਾ ॥ ੪ ॥ ੫ ॥ ੧੧ ॥ ਸੂਹੀ ਮਹਲਾ ੫ ॥ ਸੂਖ ਮਹਲ ਜਾ ਕੇ ਊਚ ਦੁਆਰੇ ॥ ਤਾ ਮਹਿ ਵਾਸਹਿ ਭਗਤ ਪਿਆਰੇ ॥ ੧ ॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥ ਵਿਰਲੈ ਕਾਹੂ ਨੇਤ੍ਰਹੁ ਡੀਠੀ ॥ ੧ ॥ ਰਹਾਉ ॥ ਤਹ ਗੀਤ ਨਾਦ ਅਖਾਰੇ ਸੰਗਾ ॥ ਊਹਾ ਸੰਤ ਕਰਹਿ ਹਰਿ ਰੰਗਾ ॥ ੨ ॥ ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ॥ ਸਾਚ ਨਾਮ ਕੀ ਅੰਮ੍ਰਿਤ ਵਰਖਾ ॥ ੩ ॥ ਗੁਹਜ ਕਥਾ ਇਹ ਗੁਰ ਤੇ ਜਾਣੀ ॥ ਨਾਨਕੁ ਬੋਲੈ ਹਰਿ ਹਰਿ ਬਾਣੀ ॥ ੪ ॥ ੬ ॥ ੧੨ ॥ ਸੂਹੀ ਮਹਲਾ ੫ ॥ ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥ ਭੇਟਤ ਸੰਗਿ ਇਹੁ ਭਵਜਲੁ ਤਾਰੇ ॥ ੧ ॥ ਓਇ ਸਾਜਨ ਓਇ ਮੀਤ ਪਿਆਰੇ ॥ ਜੋ ਹਮ ਕਉ ਹਰਿ ਨਾਮੁ ਚਿਤਾਰੇ ॥ ੧ ॥ ਰਹਾਉ ॥ ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥ ੨ ॥ ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥ ੩ ॥ ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ ਤਿਨੑ ਸਦ ਬਲਿਹਾਰੇ ॥ ੪ ॥ ੭ ॥ ੧੩ ॥ ਸੂਹੀ ਮਹਲਾ ੫ ॥ ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥ ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥ ੧ ॥ ਜੀਵਤ ਪੇਖੇ ਜਿਨੀੑ ਹਰਿ ਹਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥